ਨਵੀਂ ਦਿੱਲੀ, 19 ਅਗਸਤ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਉਨ੍ਹਾਂ ਦੀ ਰਿਹਾਇਸ਼ ਅਤੇ 20 ਹੋਰ ਥਾਵਾਂ ‘ਤੇ ਛਾਪਿਆਂ ਦੌਰਾਨ ਕਿਹਾ ਕਿ ਸਾਜ਼ਿਸ਼ਾਂ ਉਨ੍ਹਾਂ ਨੂੰ ਤੋੜ ਨਹੀਂ ਸਕਦੀਆਂ ਅਤੇ ਨਾ ਹੀ ਚੰਗੀ ਸਿੱਖਿਆ ਲਈ ਕੰਮ ਕਰਦੇ ਰਹਿਣ ਦੀ ਉਨ੍ਹਾਂ ਦੀ ਦ੍ਰਿੜਤਾ ਨੂੰ ਢਾਹ ਲਗਾ ਸਕਦੀਆਂ ਹਨ। ਸ੍ਰੀ ਸਿਸੋਦੀਆ ਨੇ ਟਵਿੱਟਰ ‘ਤੇ ਕਿਹਾ,‘ਸੀਬੀਆਈ ਪਹੁੰਚ ਗਈ ਹੈ। ਅਸੀਂ ਇਮਾਨਦਾਰ ਹਾਂ ਅਤੇ ਲੱਖਾਂ ਬੱਚਿਆਂ ਦਾ ਭਵਿੱਖ ਤਿਆਰ ਕਰ ਰਹੇ ਹਾਂ। ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ਼ ਵਿੱਚ ਚੰਗਾ ਕੰਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸੇ ਕਰਕੇ ਸਾਡਾ ਦੇਸ਼ ਨੰਬਰ ਇੱਕ ਨਹੀਂ ਬਣਿਆ। ਮੈਂ ਜਾਂਚ ਵਿੱਚ ਪੂਰਾ ਸਹਿਯੋਗ ਦਿਆਂਗਾ ਤਾਂ ਜੋ ਸੱਚ ਜਲਦੀ ਸਾਹਮਣੇ ਆ ਸਕੇ।’