ਸੰਵਿਧਾਨ ਦਿਵਸ ਮੌਕੇ ਅੱਜ ਹੋਵੇਗਾ ਸਮਾਗਮ
ਸੰਵਿਧਾਨ ਅਪਣਾਉਣ ਦੀ 76ਵੀਂ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਸੰਵਿਧਾਨ ਸਦਨ ਦੇ ਕੇਂਦਰੀ ਹਾਲ ’ਚ ਸੰਵਿਧਾਨ ਦਿਵਸ ਮਨਾਇਆ ਜਾਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਸੀ ਪੀ ਰਾਮਾਕ੍ਰਿਸ਼ਨਨ, ਲੋਕ ਸਭਾ ਸਪੀਕਰ...
Advertisement
ਸੰਵਿਧਾਨ ਅਪਣਾਉਣ ਦੀ 76ਵੀਂ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਸੰਵਿਧਾਨ ਸਦਨ ਦੇ ਕੇਂਦਰੀ ਹਾਲ ’ਚ ਸੰਵਿਧਾਨ ਦਿਵਸ ਮਨਾਇਆ ਜਾਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਸੀ ਪੀ ਰਾਮਾਕ੍ਰਿਸ਼ਨਨ, ਲੋਕ ਸਭਾ ਸਪੀਕਰ ਓਮ ਬਿਰਲਾ ਸਣੇ ਹੋਰ ਸ਼ਖਸੀਅਤਾਂ ਸ਼ਾਮਲ ਹੋਣਗੀਆਂ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੌਰਾਨ ਰਾਸ਼ਟਰਪਤੀ ਮੁਰਮੂ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਨਗੇ। ਇਸ ਮੌਕੇ ਭਾਰਤੀ ਸੰਵਿਧਾਨ ਦੇ ਅਨੁਵਾਦ ਵਰਸ਼ਨ ਨੌ ਭਾਸ਼ਾਵਾਂ ਪੰਜਾਬੀ, ਮਲਿਆਲਮ, ਨੇਪਾਲੀ, ਬੋਡੋ, ਕਸ਼ਮੀਰੀ, ਤੇਲਗੂ, ਉੜੀਆ ਤੇ ਅਸਮੀਆ ਵਿੱਚ ਰਿਲੀਜ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪ੍ਰੋਗਰਾਮ ਦੌਰਾਨ ਯਾਦਗਾਰੀ ਪੱਤ੍ਰਿਕਾ ‘ਭਾਰਤ ਦੇ ਸੰਵਿਧਾਨ ਵਿੱਚ ਕਲਾ ਤੇ ਕੈਲੀਗ੍ਰਾਫੀ’ ਵੀ ਰਿਲੀਜ਼ ਕੀਤੀ ਜਾਵੇਗੀ। ਸੰਵਿਧਾਨ ਦਿਵਸ ਮਨਾਉਣ ਦੀ ਸ਼ੁਰੂਆਤ 2015 ਤੋਂ ਕੀਤੀ ਗਈ ਸੀ।
Advertisement
Advertisement
