ਸੰਵਿਧਾਨ ਦਿਵਸ: ਸੰਵਿਧਾਨਕ ਜ਼ਿੰਮੇਵਾਰੀਆਂ ਮਜ਼ਬੂਤ ਜਮਹੂਰੀਅਤ ਦੀ ਨੀਂਹ: ਮੋਦੀ
Constitution Day: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਨਾਗਰਿਕਾਂ ਨੂੰ ਆਪਣੇ ਸੰਵਿਧਾਨਕ ਫਰਜ਼ਾਂ ਨੂੰ ਪੂਰਾ ਕਰਨ ਦੀ ਅਪੀਲ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਉਹ ਇੱਕ ਮਜ਼ਬੂਤ ਲੋਕਤੰਤਰ ਦੀ ਨੀਂਹ ਹਨ। ਸੰਵਿਧਾਨ ਦਿਵਸ ਮੌਕੇ ਨਾਗਰਿਕਾਂ ਨੂੰ ਲਿਖੇ...
Constitution Day: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਨਾਗਰਿਕਾਂ ਨੂੰ ਆਪਣੇ ਸੰਵਿਧਾਨਕ ਫਰਜ਼ਾਂ ਨੂੰ ਪੂਰਾ ਕਰਨ ਦੀ ਅਪੀਲ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਉਹ ਇੱਕ ਮਜ਼ਬੂਤ ਲੋਕਤੰਤਰ ਦੀ ਨੀਂਹ ਹਨ।
ਸੰਵਿਧਾਨ ਦਿਵਸ ਮੌਕੇ ਨਾਗਰਿਕਾਂ ਨੂੰ ਲਿਖੇ ਇੱਕ ਪੱਤਰ ਵਿੱਚ ਪ੍ਰਧਾਨ ਮੰਤਰੀ ਨੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸੁਝਾਅ ਦਿੱਤਾ ਕਿ ਸਕੂਲਾਂ ਅਤੇ ਕਾਲਜਾਂ ਨੂੰ 18 ਸਾਲ ਦੇ ਹੋਣ ਵਾਲੇ ਪਹਿਲੀ ਵਾਰ ਦੇ ਵੋਟਰਾਂ ਦਾ ਸਨਮਾਨ ਕਰਕੇ ਸੰਵਿਧਾਨ ਦਿਵਸ ਮਨਾਉਣਾ ਚਾਹੀਦਾ ਹੈ।
ਇਸ ਮੌਕੇ ਮੋਦੀ ਨੇ ਮਹਾਤਮਾ ਗਾਂਧੀ ਦੇ ਵਿਸ਼ਵਾਸ ਨੂੰ ਯਾਦ ਕੀਤਾ ਕਿ ਅਧਿਕਾਰ ਫਰਜ਼ਾਂ ਦੀ ਅਦਾਇਗੀ ਤੋਂ ਪੈਦਾ ਹੁੰਦੇ ਹਨ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਫਰਜ਼ਾਂ ਨੂੰ ਨਿਭਾਉਣਾ ਸਮਾਜਿਕ ਅਤੇ ਆਰਥਿਕ ਤਰੱਕੀ ਦੀ ਨੀਂਹ ਹੈ।
ਉਨ੍ਹਾਂ ਪੱਤਰ ਵਿੱਚ ਕਿਹਾ ਅੱਜ ਲਏ ਗਏ ਫੈਸਲੇ ਅਤੇ ਨੀਤੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਜੀਵਨ ਨੂੰ ਰੂਪ ਦੇਣਗੀਆਂ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜਦੋਂ ਭਾਰਤ 'ਵਿਕਸਿਤ ਭਾਰਤ' ਦੇ ਸੁਪਨੇ ਵੱਲ ਵਧ ਰਿਹਾ ਹੈ, ਤਾਂ ਉਹ ਆਪਣੇ ਫਰਜ਼ਾਂ ਨੂੰ ਸਭ ਤੋਂ ਪਹਿਲਾਂ ਆਪਣੇ ਮਨ ਵਿੱਚ ਰੱਖਣ।
ਮੋਦੀ ਨੇ 'X' ’ਤੇ ਇੱਕ ਵੱਖਰੀ ਪੋਸਟ ਵਿੱਚ ਕਿਹਾ, ‘‘ਸਾਡਾ ਸੰਵਿਧਾਨ ਮਨੁੱਖੀ ਮਾਣ, ਸਮਾਨਤਾ ਅਤੇ ਆਜ਼ਾਦੀ ਨੂੰ ਅਤਿਅੰਤ ਮਹੱਤਵ ਦਿੰਦਾ ਹੈ। ਜਿੱਥੇ ਇਹ ਸਾਨੂੰ ਅਧਿਕਾਰਾਂ ਨਾਲ ਸ਼ਕਤੀ ਪ੍ਰਦਾਨ ਕਰਦਾ ਹੈ, ਉੱਥੇ ਇਹ ਸਾਨੂੰ ਇੱਕ ਨਾਗਰਿਕ ਵਜੋਂ ਸਾਡੇ ਫਰਜ਼ਾਂ ਦੀ ਵੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੂੰ ਸਾਨੂੰ ਹਮੇਸ਼ਾ ਪੂਰਾ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਹ ਫਰਜ਼ ਇੱਕ ਮਜ਼ਬੂਤ ਲੋਕਤੰਤਰ ਦੀ ਨੀਂਹ ਹਨ।’’
ਉਨ੍ਹਾਂ ਸੰਵਿਧਾਨਘਾੜਿਆਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ ਕਿਹਾ, "ਉਨ੍ਹਾਂ ਦਾ ਦ੍ਰਿਸ਼ਟੀਕੋਣ ਅਤੇ ਦੂਰਅੰਦੇਸ਼ੀ 'ਵਿਕਸਿਤ ਭਾਰਤ' ਦੀ ਸਾਡੀ ਖੋਜ ਵਿੱਚ ਸਾਨੂੰ ਪ੍ਰੇਰਿਤ ਕਰਦੀ ਰਹਿੰਦੀ ਹੈ।"

