ਬੰਗਲੁਰੂ, 14 ਅਪਰੈਲ
ਉਡੁਪੀ ਵਿੱਚ ਇੱਕ ਸਿਵਲ ਠੇਕੇਦਾਰ ਦੀ ਮੌਤ ਤੇ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕਰਨਾਟਕ ਦੇ ਮੰਤਰੀ ਕੇ ਐਸ ਈਸ਼ਵਰੱਪਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਈਸ਼ਵਰੱਪਾ ਨੇ ਕਿਹਾ ਕਿ ਉਨ੍ਹਾਂ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਮੰਤਰੀ ਵਜੋਂ ਅਸਤੀਫ਼ਾ ਦੇਣ ਦਾ ਫੈਸਲਾ ਲਿਆ ਹੈ। ਉਹ ਭਲਕੇ ਮੁੱਖ ਮੰਤਰੀ ਬਸਵਰਾਜ ਬੋਮਈ ਨੂੰ ਆਪਣਾ ਅਸਤੀਫਾ ਸੌਂਪਣਗੇ। ਦੱਸਣਾ ਬਣਦਾ ਹੈ ਕਿ ਉਡੁਪੀ ਦੇ ਇੱਕ ਹੋਟਲ ਵਿੱਚ ਮ੍ਰਿਤਕ ਮਿਲੇ ਠੇਕੇਦਾਰ ਸੰਤੋਸ਼ ਕੇ ਪਾਟਿਲ ਦੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ 13 ਅਪਰੈਲ ਨੂੰ ਮੰਤਰੀ ਖਿਲਾਫ ਕੇਸ ਦਰਜ ਕੀਤਾ ਗਿਆ ਸੀ।