ਨਵੀਂ ਦਿੱਲੀ: ਚੀਫ ਜਸਟਿਸ ਐੱਨਵੀ ਰਾਮੰਨਾ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਕੌਮੀ ਰਾਜਧਾਨੀ ਦਿੱਲੀ ਵਿੱਚ ਸੇਵਾਵਾਂ ’ਤੇ ਕੰਟਰੋਲ ਬਾਰੇ ਕੇਂਦਰ ਅਤੇ ਦਿੱਲੀ ਸਰਕਾਰ ਦੀਆਂ ਵਿਧਾਨਕ ਅਤੇ ਕਾਰਜਕਾਰੀ ਸ਼ਕਤੀਆਂ ਦੇ ਦਾਇਰੇ ਸਬੰਧੀ ਕਾਨੂੰਨੀ ਮੁੱਦੇ ’ਤੇ ਸੁਣਵਾਈ ਲਈ ਪੰਜ ਮੈਂਬਰੀ ਸੰਵਿਧਾਨਕ ਬੈਂਚ ਕਾਇਮ ਕੀਤਾ ਹੈ। ਸ੍ਰੀ ਰਾਮੰਨਾ ਨੇ ਕਿਹਾ ਕਿ ਜਸਟਿਸ ਡੀ.ਵਾਈ. ਚੰਦਰਚੂੜ ਦੀ ਪ੍ਰਧਾਨਗੀ ਵਾਲਾ ਬੈਂਚ ਕੇਂਦਰ ਅਤੇ ਦਿੱਲੀ ਸਰਕਾਰ ਵਿਚਾਲੇ ਵਿਵਾਦ ’ਤੇ ਸੁਣਵਾਈ ਕਰੇਗਾ। ਸੁਪਰੀਮ ਕੋਰਟ ਨੇ ਦਿੱਲੀ ਵਿੱਚ ਸੇਵਾਵਾਂ ਦੇ ਕੰਟਰੋਲ ਦਾ ਮਾਮਲਾ 6 ਮਈ ਨੂੰ ਪੰਜ ਮੈਂਬਰੀ ਸੰਵਿਧਾਨਕ ਬੈਂਚ ਕੋਲ ਭੇਜਿਆ ਸੀ। -ਪੀਟੀਆਈ