ਪ੍ਰਯਾਗਰਾਜ, 19 ਅਕਤੂਬਰ
ਰਾਸ਼ਟਰੀ ਸੋਇਮਸੇਵਕ ਸੰਘ (ਆਰਐੱਸਐੱਸ) ਦੇ ਜਨਰਲ ਸਕੱਤਰ ਦੱਤਾਤ੍ਰੇਯ ਹੋਸਾਬਲੇ ਨੇ ਅੱਜ ਕਿਹਾ ਕਿ ਸੰਘ ਦੇ ਅਖਿਲ ਭਾਰਤੀ ਕਾਰਜਕਾਰੀ ਬੋਰਡ ਦੀ ਬੈਠਕ ‘ਚ ਆਬਾਦੀ ਅਸੰਤੁਲਨ ਸਮੇਤ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਸ੍ਰੀ ਹੋਸਬਲੇ ਨੇ ਕਿਹਾ, ‘ਦੇਸ਼ ਵਿੱਚ ਧਰਮ ਪਰਿਵਰਤਨ ਦੀ ਕਿਸੇ ਤਰ੍ਹਾਂ ਦੀ ਸਾਜ਼ਿਸ਼ ਕਾਰਨ ਆਬਾਦੀ ਵਿੱਚ ਅਸੰਤੁਲਨ ਪੈਦਾ ਹੋਇਆ ਹੈ। ਇਸ ਦਾ ਦੂਜਾ ਕਾਰਨ ਘੁਸਪੈਠ ਹੈ।’ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਧਰਮ ਪਰਿਵਰਤਨ ਤੋਂ ਬਾਅਦ ਵੀ ਰਾਖਵੇਂਕਰਨ ਦਾ ਲਾਭ ਮਿਲਣ ਬਾਰੇ ਹੋਸਾਬਲੇ ਨੇ ਕਿਹਾ, ‘ਸੰਘ ਨੇ ਪਹਿਲਾਂ ਵੀ ਕਿਹਾ ਹੈ ਕਿ ਧਰਮ ਪਰਿਵਰਤਨ ਕਰਨ ਵਾਲਿਆਂ ਨੂੰ ਰਾਖਵੇਂਕਰਨ ਦੀ ਸਹੂਲਤ ਨਹੀਂ ਮਿਲਣੀ ਚਾਹੀਦੀ।’ ਬੈਠਕ ‘ਚ ਦੇਸ਼ ਭਰ ਤੋਂ 372 ਵਾਲੰਟੀਅਰਾਂ ਨੇ ਹਿੱਸਾ ਲਿਆ।