ਨਵੀਂ ਦਿੱਲੀ, 5 ਅਗਸਤ
ਅੱਜ ਦੇਸ਼ ਵਿਚ ਕੋਵਿਡ -19 ਦੇ 52,509 ਨਵੇਂ ਕੇਸ ਸਾਹਮਣੇ ਆਏ ਹਨ ਤੇ ਇਸ ਤਰ੍ਹਾਂ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ 19 ਲੱਖ ਨੂੰ ਪਾਰ ਕਰ ਗਈ ਹੈ। ਦੇਸ਼ ਵਿਚ ਦੋ ਦਿਨਾਂ ਵਿਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ 18 ਲੱਖ ਤੋਂ 19 ਲੱਖ ਤੋਂ ਟੱਪ ਗਈ। ਮੰਤਰਾਲੇ ਵੱਲੋਂ ਸਵੇਰੇ ਅੱਠ ਵਜੇ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿਚ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਹੁਣ ਵਧ ਕੇ 19,08,254 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ 857 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਕੁੱਲ ਗਿਣਤੀ 39,795 ਹੋ ਗਈ ਹੈ।