ਨਵੀਂ ਦਿੱਲੀ, 25 ਸਤੰਬਰ
ਭਾਰਤ ਵਿਚ ਕੋਵਿਡ-19 ਕੇਸ ਸ਼ੁੱਕਰਵਾਰ ਨੂੰ 5818570 ਤੱਕ ਪੁੱਜ ਗਏ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਦੇ ਅਨੁਸਾਰ ਕੋਵਿਡ-19 ਦੇ ਤਾਜ਼ਾ 86,052 ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿੱਚ 1141 ਹੋਰ ਲੋਕਾਂ ਦੀ ਮੌਤ ਤੋਂ ਬਾਅਦ, ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 92,290 ਹੋ ਗਈ ਹੈ।