ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਕਿਹਾ ਕਿ ਅਗਲੇ ਸਾਲ ਦਸਵੀਂ ਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇਣ ਵਾਲੇ ਉਨ੍ਹਾਂ ਵਿਦਿਆਰਥੀਆਂ ਤੋਂ ਰਜਿਸਟ੍ਰੇਸ਼ਨ ਜਾਂ ਪ੍ਰੀਖਿਆ ਫ਼ੀਸ ਨਹੀਂ ਵਸੂਲਣ ਦਿੱਤੀ ਜਾਵੇਗੀ, ਜਿਨ੍ਹਾਂ ਨੇ ਕੋਵਿਡ-19 ਮਹਾਮਾਰੀ ਦੌਰਾਨ ਆਪਣੇ ਮਾਪਿਆਂ ਨੂੰ ਗੁਆ ਦਿੱਤਾ ਹੈ। ਸੀਬੀਐੱਸਈ ਦੇ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਕਿਹਾ,‘ਕੋਵਿਡ-19 ਮਹਾਮਾਰੀ ਨੇ ਦੇਸ਼ ’ਤੇ ਬਹੁਤ ਡੂੰਘਾ ਅਸਰ ਪਾਇਆ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਬੋਰਡ ਨੇ ਫ਼ੈਸਲਾ ਕੀਤਾ ਹੈ ਕਿ ਅਕੈਡਮਿਕ ਸੈਸ਼ਨ 2021-22 ਦੌਰਾਨ ਜਿਹੜੇ ਵਿਦਿਆਰਥੀਆਂ ਨੇ ਮਹਾਮਾਰੀ ਦੌਰਾਨ ਆਪਣੇ ਮਾਪਿਆਂ ਨੂੰ ਖੋ ਦਿੱਤਾ ਹੈ, ਉਨ੍ਹਾਂ ਤੋਂ ਨਾ ਤਾਂ ਪ੍ਰੀਖਿਆ ਫ਼ੀਸ ਅਤੇ ਨਾ ਹੀ ਰਜਿਸਟ੍ਰੇਸ਼ਨ ਫ਼ੀਸ ਲਈ ਜਾਵੇਗੀ। -ਪੀਟੀਆਈ