ਨਵੀਂ ਦਿੱਲੀ, 6 ਜਨਵਰੀ
ਭਾਰਤ ਵਿਚ ਕੋਵਿਡ-19 ਦੇ 18088 ਨਵੇਂ ਕੇਸ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ ਵੱਧ ਕੇ 1,03,74,932 ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਦੁਆਰਾ ਬੁੱਧਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਲਾਗ ਕਾਰਨ 264 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਪਿਛਲੇ 24 ਘੰਟਿਆਂ ਵਿੱਚ ਮੌਤ ਦੀ ਗਿਣਤੀ 150114 ਹੋ ਗਈ। ਪੰਜਾਬ ਵਿੱਚ ਕਰੋਨਾ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 5404 ਹੋ ਗਈ ਹੈ।