ਨਵੀਂ ਦਿੱਲੀ, 4 ਮਈ
ਭਾਰਤ ਵਿਚ ਕੋਵਿਡ-19 ਦੇ ਕੇਸਾਂ ਨੇ 2 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਇੱਕ ਦਿਨ ਵਿੱਚ ਕੋਰੋਨਾ ਵਾਇਰਸ ਦੇ 3,57,229 ਨਵੇਂ ਕੇਸ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ 2,02,82,833 ਹੋ ਗਈ ਹੈ, ਜਦੋਂ ਕਿ 3,449 ਹੋਰ ਲੋਕਾਂ ਦੇ ਮਰਨ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 2,22,408 ਤੱਕ ਪਹੁੰਚ ਗਈ ਹੈ। ਪੰਜਾਬ ਵਿੱਚ 155 ਜਾਨਾਂ ਜਾਨ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 9472 ਹੋ ਗਈ।