ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਨਵੀਂ ਦਿੱਲੀ, 13 ਅਗਸਤ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਰੋਨਾ ਕੇਸਾਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਦੌਰਾਨ ਅੱਜ ਪ੍ਧਾਨ ਮੰਤਰੀ ਨਰਿੰਦਰ ਮੋਦੀ ਦੀ ਇਕ ਟਿੱਪਣੀ ਨੂੰ ਲੈ ਕੇ ਉਨ੍ਹਾਂ ’ਤੇ ਤਨਜ ਕੱਸਦਿਆ ਕਿਹਾ ਕਿ ਜੇ ਕੋਵਿਡ-19 ਦੇ ‘ਹਾਲਾਤ ਕਾਬੂ ਹੇਠ’ ਹਨ ਤਾਂ ਖਰਾਬ ਹਾਲਾਤ’ ਕਿਸ ਨੂੰ ਆਖਾਂਗੇ। ਉਨ੍ਹਾਂ ਟਵੀਟ ਕੀਤਾ, ‘‘ ਕਰੋਨਾ ਦਾ ਗ੍ਰਾਫ਼ ਘਟਣ ਦੀ ਥਾਂ ਵਧਦਾ ਜਾ ਰਿਹਾ ਹੈ। ਜੇ ਇਹ ਪ੍ਰਧਾਨ ਮੰਤਰੀ ਦੀ ‘ਕਾਬੂ ਹੇਠ ਸਥਿਤੀ’ ਹੈ ਤਾਂ ‘ਖਰਾਬ ਹਾਲਾਤ’ ਕਿਸ ਨੂੰ ਆਖਾਂਗੇ? ’’ ਕਾਂਗਰਸ ਆਗੂ ਨੇ ਮੁਲਕ ਵਿੱਚ ਕਰੋਨਾ ਵਾਇਰਸ ਦੇ ਮਾਮਲੇ ਵਧਣ ਨਾਲ ਸਬੰਧਤ ਗ੍ਰਾਫ਼ ਵੀ ਸ਼ੇਅਰ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ 27 ਜੁਲਾਈ ਨੂੰ ਕਿਹਾ ਸੀ ਕਿ ਸਹੀ ਸਮੇਂ ’ਤੇ ਸਹੀ ਫੈਸਲਾ ਲੈਣ ਕਾਰਨ ਕਰੋਨਾ ਦੇ ਮਾਮਲੇ ਵਿੱਚ ਭਾਰਤ ਦੀ ਹੋਰਨਾਂ ਮੁਲਕਾਂ ਦੇ ਮੁਕਾਬਲੇ ਹਾਲਤ ਬਿਹਤਰ ਹੈ। ਉਨ੍ਹਾਂ ਕਿਹਾ ਸੀ ਕਿ ਅੱਜ ਭਾਰਤ ਵਿੱਚ ਪੰਜ ਲੱਖ ਤੋਂ ਵਧ ਟੈਸਟ ਰੋਜ਼ਾਨਾ ਹੋ ਰਹੇ ਹਨ ਅਤੇ ਆਉਣ ਵਾਲੇ ਹਫ਼ਤਿਆਂ ਵਿੱਚ ਇਸ ਨੂੰ 10 ਲੱਖ ਰੋਜ਼ਾਨਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਧਾਨ ਮੰਤਰੀ ਨੇ ਵੀਡੀਓ ਕਾਨਫਰ਼ੰਸ ਰਾਹੀਂ ਇਕ ਪ੍ਰੋਗਰਾਮ ਵਿੱਚ ਨੋਇਡਾ, ਮੁੰਬਈ ਅਤੇ ਕੋਲਕਾਤਾ ਵਿੱਚ ਉੱਚ ਪੱਧਰੀ ਕੋਵਿਡ-19 ਟੈਸਟ ਸਹੂਲਤ ਦਾ ਉਦਘਾਟਨ ਕਰਨ ਬਾਅਦ ਉਪਰੋਕਤ ਟਿੱਪਣੀ ਕੀਤੀ ਸੀ।

ਕਾਬਿਲੇਗੌਰ ਹੈ ਕਿ ਮੁਲਕ ਵਿੱਚ ਇਕ ਦਿਨ ਵਿੱਚ ਕਰੋਨਾ ਵਾਇਰਸ ਦੇ ਰਿਕਾਰਡ 66,999 ਮਾਮਲੇ ਸਾਹਮਣੇ ਆਏ ਹਨ , ਜਿਸ ਨਾਲ ਵੀਰਵਾਰ ਨੂੰ ਮੁਲਕ ਵਿੱਚ ਕਰੋਨਾ ਪੀੜਤਾਂ ਦੀ ਕੁਲ ਗਿਣਤੀ ਵਧ ਕੇ 23,96,637 ਹੋ ਗਈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All