ਨਵੀਂ ਦਿੰਲੀ, 3 ਨਵੰਬਰ
ਭਾਰਤ ’ਚ ਲੰਘੇ 24 ਘੰਟਿਆਂ ਅੰਦਰ ਕੋਵਿਡ-19 ਦੇ 40 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਸਾਹਮਣੇ ਆਉਣ ਮਗਰੋਂ ਦੇਸ਼ ’ਚ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 82.67 ਲੱਖ ਹੋ ਗਈ ਹੈ। ਦੇਸ਼ ’ਚ ਹੁਣ ਤੱਕ 76 ਲੱਖ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ ਅੱਠ ਵਜੇ ਜਾਰੀ ਅੰਕੜਿਆਂ ਅਨੁਸਾਰ ਦੇਸ਼ ’ਚ ਕਰੋਨਾ ਦੇ 38,310 ਨਵੇਂ ਮਾਮਲੇ ਸਾਹਮਣੇ ਆਉਣ ਮਗਰੋਂ ਪੀੜਤਾਂ ਦੀ ਗਿਣਤੀ ਵਧ ਕੇ 82,67,623 ਹੋ ਗਈ ਹੈ ਜਦਕਿ 490 ਸੱਜਰੀਆਂ ਮੌਤਾਂ ਨਾਲ ਮ੍ਰਿਤਕਾਂ ਦੀ ਗਿਣਤੀ 1,23,097 ਹੋ ਗਈ ਹੈ। ਅੰਕੜਿਆਂ ਅਨੁਸਾਰ ਦੇਸ਼ ’ਚ 76,03,121 ਲੋਕਾਂ ਦੇ ਕਰੋਨਾ ਮੁਕਤ ਹੋਣ ਤੋਂ ਬਾਅਦ ਦੇਸ਼ ’ਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ 91.96 ਫੀਸਦ ਹੋ ਗਈ ਹੈ ਜਦਕਿ ਕਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ 1.49 ਫੀਸਦ ਹੈ। ਦੇਸ਼ ’ਚ ਲਗਾਤਾਰ ਪੰਜਵੇਂ ਦਿਨ ਇਲਾਜ ਅਧੀਨ ਲੋਕਾਂ ਦੀ ਗਿਣਤੀ ਛੇ ਲੱਖ ਤੋਂ ਹੇਠਾਂ ਰਹੀ ਹੈ। ਅੰਕੜਿਆਂ ਅਨੁਸਾਰ ਦੇਸ਼ ’ਚ ਹੁਣ 5,41,405 ਲੋਕਾਂ ਦਾ ਇਲਾਜ ਚੱਲ ਰਿਹਾ ਹੈ ਜੋ ਕਿ ਕੁੱਲ ਕੇਸਾਂ ਦਾ 6.55 ਫੀਸਦ ਹਿੱਸਾ ਹੈ।
-ਪੀਟੀਆਈ