Crona: ਕਰੋਨਾ ਦੇ ਜ਼ਿਆਦਾਤਰ ਮਾਮਲਿਆਂ ਵਿੱਚ ਮਾਮੂਲੀ ਲੱਛਣ: ਕੇਂਦਰ
ਨਵੀਂ ਦਿੱਲੀ, 24 ਮਈ ਕੇਂਦਰ ਸਰਕਾਰ ਨੇ ਦੇਸ਼ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਦੀ ਸਮੀਖਿਆ ਕਰਦਿਆਂ ਮੀਟਿੰਗ ਕੀਤੀ। ਸਿਹਤ ਮੰਤਰਾਲੇ ਨੇ ਕਿਹਾ ਕਿ ਸਾਰੇ ਮੌਜੂਦਾ ਸਰਗਰਮ ਮਾਮਲਿਆਂ ਵਿੱਚ ਹਲਕੇ ਲੱਛਣ ਪਾਏ ਗਏ ਹਨ। ਕੇਂਦਰੀ ਸਿਹਤ ਸਕੱਤਰ ਪੁਨਿਆ ਸਲਿਲਾ...
Advertisement
ਨਵੀਂ ਦਿੱਲੀ, 24 ਮਈ
Advertisement
ਕੇਂਦਰ ਸਰਕਾਰ ਨੇ ਦੇਸ਼ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਦੀ ਸਮੀਖਿਆ ਕਰਦਿਆਂ ਮੀਟਿੰਗ ਕੀਤੀ। ਸਿਹਤ ਮੰਤਰਾਲੇ ਨੇ ਕਿਹਾ ਕਿ ਸਾਰੇ ਮੌਜੂਦਾ ਸਰਗਰਮ ਮਾਮਲਿਆਂ ਵਿੱਚ ਹਲਕੇ ਲੱਛਣ ਪਾਏ ਗਏ ਹਨ। ਕੇਂਦਰੀ ਸਿਹਤ ਸਕੱਤਰ ਪੁਨਿਆ ਸਲਿਲਾ ਸ੍ਰੀਵਾਸਤਵ ਨੇ ਅੱਜ ਸਿਹਤ ਖੋਜ ਵਿਭਾਗ ਦੇ ਸਕੱਤਰ ਅਤੇ ਭਾਰਤੀ ਮੈਡੀਕਲ ਖੋਜ ਕਾਊਂਸਿਲ ਦੇ ਡਾਇਰੈਕਟਰ ਜਨਰਲ ਰਾਜੀਵ ਬਹਿਲ, ਸਿਹਤ ਸੇਵਾਵਾਂ ਦੇ ਡਾਇਰੈਕਟਰ ਜਨਰਲ ਅਤੇ ਕੌਮੀ ਰੋਗ ਕੰਟਰੋਲ ਕੇਂਦਰ (ਐੱਨਸੀਡੀਸੀ) ਦੇ ਡਾਇਰੈਕਟਰ ਦੇ ਨਾਲ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਮੌਜੂਦਾ ਮਾਮਲੇ ਮਾਮੂਲੀ ਲੱਛਣਾਂ ਵਾਲੇ ਹਨ ਅਤੇ ਉਨ੍ਹਾਂ ਦੀ ਘਰ ਵਿੱਚ ਹੀ ਦੇਖਭਾਲ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਚੀਨ, ਥਾਈਲੈਂਡ ਤੇ ਹੋਰ ਦੇਸ਼ਾਂ ਵਿਚ ਕਰੋਨਾ ਦੇ ਕੇਸਾਂ ਵਿਚ ਵਾਧਾ ਹੋਇਆ ਹੈ।
Advertisement
×