ਕਰੋਨਾ: ਭਾਰਤ ਵਿਚ ਰਿਕਾਰਡ 4,187 ਮੌਤਾਂ

ਐਕਟਿਵ ਕੇਸਾਂ ਦੀ ਗਿਣਤੀ 37,23,446 ’ਤੇ ਪਹੁੰਚੀ

ਕਰੋਨਾ: ਭਾਰਤ ਵਿਚ ਰਿਕਾਰਡ 4,187 ਮੌਤਾਂ

ਸ਼ਿਮਲਾ ’ਚ ਕੋਵਿਡ ਕਾਰਨ ਮਰੇ ਵਿਅਕਤੀ ਦੇ ਰਿਸ਼ਤੇਦਾਰ ਵਿਰਲਾਪ ਕਰਦੇ ਹੋਏ। -ਫੋਟੋ: ਪੀਟੀਆਈ

ਨਵੀਂ ਦਿੱਲੀ, 8 ਮਈ

ਮੁੱਖ ਅੰਸ਼

  • ਇਕ ਦਿਨ ਵਿੱਚ 4,01,078 ਹੋਰ ਨਵੇਂ ਕੇਸ
  • ਹਸਪਤਾਲਾਂ ਤੇ ਨਰਸਿੰਗ ਹੋਮਜ਼ ਨੂੰ ਕੋਵਿਡ ਦੇ ਮਰੀਜ਼ਾਂ ਦੇ ਇਲਾਜ ਲਈ ਦੋ ਲੱਖ ਤੋਂ ਵੱਧ ਤੱਕ ਦੀ ਰਾਸ਼ੀ ਨਕਦ ਲੈਣ ਦੀ ਮਨਜ਼ੂਰੀ

ਭਾਰਤ ਵਿਚ ਅੱਜ ਕਰੋਨਾਵਾਇਰਸ ਕਾਰਨ ਰਿਕਾਰਡ 4,187 ਮੌਤਾਂ ਹੋਈਆਂ ਜਿਸ ਨਾਲ ਇਸ ਮਹਾਮਾਰੀ ਕਾਰਨ ਹੋਣ ਵਾਲੀਆਂ ਕੁੱਲ ਮੌਤਾਂ ਦਾ ਅੰਕੜਾ ਵਧ ਕੇ 2,38,270 ’ਤੇ ਪਹੁੰਚ ਗਿਆ ਹੈ ਜਦਕਿ ਪਿਛਲੇ 24 ਘੰਟਿਆਂ ਵਿਚ ਕਰੋਨਾ ਦੇ 4,01,078 ਨਵੇਂ ਕੇਸ ਸਾਹਮਣੇ ਆਏ ਹਨ ਤੇ ਇਸ ਨਾਲ ਹੁਣ ਤੱਕ ਦੇਸ਼ ਵਿਚ ਕਰੋਨਾਵਾਇਰਸ ਲਾਗ ਦੇ ਕੁੱਲ ਕੇਸਾਂ ਦੀ ਗਿਣਤੀ 2,18,92,676 ਹੋ ਗਈ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜੇ ਦਿਖਾਉਂਦੇ ਹਨ ਕਿ ਕਰੋਨਾ ਦੇ ਨਵੇਂ ਕੇਸਾਂ ਦੀ ਗਿਣਤੀ ਵਿਚ ਲਗਾਤਾਰ ਹੋ ਰਹੇ ਭਾਰੀ ਵਾਧੇ ਕਾਰਨ ਦੇਸ਼ ਵਿਚ ਐਕਟਿਵ ਕੇਸਾਂ ਦੀ ਗਿਣਤੀ ਵਧ ਕੇ 37,23,446 ਹੋ ਗਈ ਹੈ ਜੋ ਕਿ ਕੁੱਲ ਕੇਸਾਂ ਦਾ 17.01 ਫ਼ੀਸਦ ਹੈ ਜਦਕਿ ਕਰੋਨਾ ਤੋਂ ਉੱਭਰ ਕੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਡਿੱਗ ਕੇ 81.90 ਫ਼ੀਸਦ ’ਤੇ ਪਹੁੰਚ ਗਈ ਹੈ। ਹੁਣ ਤੱਕ ਕੁੱਲ 1,79,30,960 ਮਰੀਜ਼ ਇਸ ਬਿਮਾਰੀ ਤੋਂ ਉੱਭਰ ਕੇ ਤੰਦਰੁਸਤ ਹੋ ਚੁੱਕੇ ਹਨ। ਦੇਸ਼ ਵਿਚ ਮੌਤਾਂ ਦੀ ਦਰ 1.09 ਫ਼ੀਸਦ ਦਰਜ ਕੀਤੀ ਗਈ ਹੈ। ਇਸੇ ਦੌਰਾਨ ਆਮਦਨ ਕਰ ਵਿਭਾਗ ਨੇ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ ਕਰੋਨਾਵਾਇਰਸ ਦੇ ਮਰੀਜ਼ਾਂ ਦੇ ਇਲਾਜ ਲਈ ਹਸਪਤਾਲਾਂ ਅਤੇ ਨਰਸਿੰਗ ਹੋਮਜ਼ ਨੂੰ 2 ਲੱਖ ਰੁਪਏ ਜਾਂ ਇਸ ਤੋਂ ਵੱਧ ਨਕਦ ਲੈਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸੈਂਟਰਲ ਬੋਰਡ ਆਫ਼ ਡਾਇਰੈਕਟ ਟੈਕਸਿਜ਼ (ਸੀਬੀਡੀਟੀ) ਜਿਸ ਨੇ ਵਿਭਾਗ ਲਈ ਇਹ ਨੀਤੀ ਬਣਾਈ ਹੈ, ਵੱਲੋਂ ਸ਼ੁੱਕਰਵਾਰ ਨੂੰ ਇਹ ਨੋਟੀਫਿਕੇਸ਼ਨ ਜਾਰੀ ਕੀਤੀ ਗਈ। ਇਸ ਵਿਚ ਕਿਹਾ ਗਿਆ ਹੈ ਕਿ ਹਸਪਤਾਲਾਂ, ਡਿਸਪੈਂਸਰੀਆਂ, ਨਰਸਿੰਗ ਹੋਮਜ਼, ਕੋਵਿਡ ਕੇਅਰ ਸੈਂਟਰਾਂ ਜਾਂ ਇਸੇ ਤਰ੍ਹਾਂ ਦੇ ਹੋਰ ਸਿਹਤ ਕੇਂਦਰ ਜੋ ਕੋਵਿਡ-19 ਦੇ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ ਨੂੰ ‘ਆਮਦਨ ਕਰ ਐਕਟ ਦੀ ਧਾਰਾ 269ਐੱਸਟੀ ਤੋਂ ਛੋਟ ਦਿੱਤੀ ਜਾਂਦੀ ਹੈ। ਨੋਟੀਫਿਕੇਸ਼ਨ ਅਨੁਸਾਰ ਇਹ ਤਾਜ਼ਾ ਪ੍ਰਬੰਧ ਪਹਿਲੀ ਅਪਰੈਲ ਤੋਂ 31 ਮਈ ਤੱਕ ਲਈ ਕੀਤਾ ਗਿਆ ਹੈ। -ਪੀਟੀਆਈ

ਮਹਾਰਾਸ਼ਟਰ ਵਿਚ ਦੋ ਡਾਕਟਰਾਂ ’ਤੇ ਹਮਲਾ

ਨਾਗਪੁਰ: ਇੱਥੇ ਅੱਜ ਦੋ ਅਣਪਛਾਤੇ ਵਿਅਕਤੀਆਂ ਨੇ ਇਕ ਛੋਟੀ ਜਿਹੀ ਗੱਲ ’ਤੇ ਇੱਥੋਂ ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਕੰਮ ਕਰਦੇ ਦੋ ਡਾਕਟਰਾਂ ’ਤੇ ਹਮਲਾ ਕਰ ਦਿੱਤਾ। ਇਹ ਘਟਨਾ ਸ਼ਾਮ 6.30 ਵਜੇ ਉਸ ਵੇਲੇ ਵਾਪਰੀ ਜਦੋਂ ਡਾ. ਕਵਾਜਾ ਸਦੁੱਲਾਹ ਤੇ ਡਾ. ਫ਼ਰਾਜ਼ ਅਹਿਮਦ ਇਕ ਫਲਾਂ ਵਾਲੀ ਦੁਕਾਨ ’ਤੇ ਜਾ ਰਹੇ ਸਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All