ਨਵੀਂ ਦਿੱਲੀ, 17 ਸਤੰਬਰ
ਇਕ ਦਿਨ ਵਿਚ ਭਾਰਤ ਅੰਦਰ ਕੋਵਿਡ-19 ਦੇ ਸਭ ਤੋਂ ਵੱਧ 97894 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨਾ ਪੀੜਤਾਂ ਦੀ ਦੀ ਕੁੱਲ ਗਿਣਤੀ 51 ਲੱਖ ਤੋਂ ਪਾਰ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੋਵਿਡ-19 ਦੇ ਹੁਣ ਤੱਕ 51,18,253 ਕੇਸ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿੱਚ 1132 ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 83198 ਹੋ ਗਈ.