ਕੋਲਕਾਤਾ, 2 ਜਨਵਰੀ
ਪੱਛਮੀ ਬੰਗਾਲ ਸਰਕਾਰ ਨੇ ਕਰੋਨਾਵਾਇਰਸ ਦੇ ਮਾਮਲੇ ਵਧਣ ਮਗਰੋਂ ਸੋਮਵਾਰ ਤੋਂ ਸਾਰੀਆਂ ਵਿਦਿਅਕ ਸੰਸਥਾਵਾਂ ਨੂੰ ਬੰਦ ਰੱਖਣ ਅਤੇ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ ਗਿਣਤੀ 50 ਫ਼ੀਸਦੀ ਤੱਕ ਸੀਮਤ ਕਰਨ ਦੇ ਆਦੇਸ਼ ਨਾਲ ਕੋਵਿਡ ਸਬੰਧੀ ਪਾਬੰਦੀਆਂ ਨੂੰ ਮੁੜ ਲਾਗੂ ਕਰ ਦਿੱਤਾ ਹੈ। ਮੁੱਖ ਸਕੱਤਰ ਐੱਚ.ਕੇ. ਦਿਵੇਦੀ ਨੇ ਐਲਾਨ ਕੀਤਾ ਕਿ ਸੂਬਿਆਂ ਵਿੱਚ 15 ਜਨਵਰੀ ਤੱਕ ਰਾਤ ਦਸ ਵਜੇ ਤੋਂ ਸਵੇਰੇ ਪੰਜ ਤੱਕ ਸਿਰਫ਼ ਜ਼ਰੂਰੀ ਵਸਤਾਂ ਦੀ ਇਜਾਜ਼ਤ ਹੋਵੇਗੀ। ਦਿਵੇਦੀ ਨੇ ਕਿਹਾ ਕਿ ਬੋਰਡ ਪ੍ਰੀਖਿਆ ਬਾਰੇ ਫ਼ੈਸਲਾ ਬੋਰਡ ਵੱਲੋਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੰਬਈ ਅਤੇ ਨਵੀਂ ਦਿੱਲੀ ਤੋਂ ਉਡਾਣਾਂ ਹਫ਼ਤੇ ਵਿੱਚ ਸਿਰਫ਼ ਦੋ ਵਾਰ (ਸੋਮਵਾਰ ਅਤੇ ਸ਼ੁੱਕਰਵਾਰ) ਚੱਲਣਗੀਆਂ ਅਤੇ ਬਰਤਾਨੀਆ ਤੋਂ ਕਿਸੇ ਵੀ ਉਡਾਣ ਦੀ ਇਜਾਜ਼ਤ ਨਹੀਂ ਹੋਵੇਗੀ।