ਕਰੋਨਾ: ਦੇਸ਼ ’ਚ ਮਰੀਜ਼ਾਂ ਦੀ ਗਿਣਤੀ 24 ਲੱਖ ਤੋਂ ਪਾਰ

ਕਰੋਨਾ: ਦੇਸ਼ ’ਚ ਮਰੀਜ਼ਾਂ ਦੀ ਗਿਣਤੀ 24 ਲੱਖ ਤੋਂ ਪਾਰ

ਨਵੀਂ ਦਿੱਲੀ, 14 ਅਗਸਤ

ਭਾਰਤ ਵਿੱਚ ਅੱਜ ਕਰੋਨਾਵਾਇਰਸ ਦੇ 64,553 ਨਵੇਂ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਕੁੱਲ ਮਰੀਜ਼ਾਂ ਦੀ ਗਿਣਤੀ 24 ਲੱਖ ਤੋਂ ਪਾਰ ਹੋ ਗਈ ਜਦੋਂਕਿ ਠੀਕ ਹੋਣ ਵਾਲੇ ਮਰੀਜ਼ਾਂ ਦਾ ਅੰਕੜਾ ਵਧ ਕੇ 17 ਲੱਖ ਤੋਂ ਪਾਰ ਹੋ ਗਿਆ। ਇਹ ਜਾਣਕਾਰੀ ਸਿਹਤ ਮੰਤਰਾਲੇ ਨੇ ਦਿੱਤੀ।

ਅੱਜ ਸਵੇਰੇ 8 ਵਜੇ ਤੱਕ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ ਇਸ ਮਹਾਮਾਰੀ ਨੂੰ ਮਾਤ ਦੇ ਕੇ 17,51,555 ਮਰੀਜ਼ ਠੀਕ ਹੋ ਚੁੱਕੇ ਹਨ ਜਿਸ ਨਾਲ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵਧ ਕੇ 71.17 ਫ਼ੀਸਦ ਤੱਕ ਪਹੁੰਚ ਗਈ। ਭਾਰਤ ਵਿੱਚ ਕਰੋਨਾਵਾਇਰਸ ਦੇ ਕੁੱਲ ਮਰੀਜ਼ਾਂ ਦੀ ਗਿਣਤੀ 24,61,190 ਹੋ ਗਈ ਜਦੋਂਕਿ ਪਿਛਲੇ 24 ਘੰਟਿਆਂ ’ਚ ਕਰੋਨਾਵਾਇਰਸ ਨਾਲ ਦੇਸ਼ ਵਿੱਚ 1,007 ਮੌਤਾਂ ਹੋਣ ਨਾਲ ਇਸ ਬਿਮਾਰੀ ਕਾਰਨ ਹੁਣ ਤੱਕ ਮਰਨ ਵਾਲਿਆਂ ਦੀ ਕੁੱਲ ਗਿਣਤੀ 48,040 ਹੋ ਚੁੱਕੀ ਹੈ। ਮੌਤ ਦਰ ਘਟ ਕੇ 1.95 ਫ਼ੀਸਦ ਰਹਿ ਗਈ ਹੈ। ਉੱਧਰ, ਪੀਟੀਆਈ ਵੱਲੋਂ ਵੱਖ-ਵੱਖ ਰਾਜਾਂ ਤੇ ਯੂਟੀਜ਼ ਤੋਂ ਇਕੱਤਰ ਕੀਤੇ ਗਏ ਅੰਕੜਿਆਂ ਅਨੁਸਾਰ ਅੱਜ ਰਾਤ 9.30 ਵਜੇ ਤੱਕ ਦੇਸ਼ ਵਿੱਚ ਕਰੋਨਾਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ ਅੱਜ 25 ਲੱਖ ਤੋਂ ਪਾਰ ਪਹੁੰਚ ਗਈ। ਪੀਟੀਆਈ ਵੱਲੋਂ ਇਕੱਤਰ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਲਾਗ ਦੇ ਕੁੱਲ ਮਰੀਜ਼ਾਂ ਦੀ ਗਿਣਤੀ 25,18,498 ਹੈ। 17,98,354 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਹੁਣ ਤੱਕ ਦੇਸ਼ ਵਿੱਚ ਕਰੋਨਾਵਾਇਰਸ ਨਾਲ ਕੁੱਲ 49054 ਮੌਤਾਂ ਹੋ ਚੁੱਕੀਆਂ ਹਨ। ਇਸ ਤਰ੍ਹਾਂ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਤੇ ਪੀਟੀਆਈ ਦੇ ਅੰਕੜਿਆਂ ’ਚ ਕਾਫੀ   ਫ਼ਰਕ ਹੈ। -ਪੀਟੀਆਈ

ਪੰਜਾਬ ਵਿੱਚ ਕਰੋਨਾਵਾਇਰਸ ਨੇ ਲਈਆਂ 25 ਹੋਰ ਜਾਨਾਂ

ਚੰਡੀਗੜ੍ਹ (ਦਵਿੰਦਰ ਪਾਲ): ਪੰਜਾਬ ਵਿੱਚ ਕਰੋਨਾਵਾਇਰਸ ਕਾਰਨ 24 ਘੰਟਿਆਂ ਵਿੱਚ 25 ਵਿਅਕਤੀਆਂ ਦੀ ਮੌਤ ਹੋ ਗਈ ਅਤੇ 1077 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਦਾ ਦੱਸਣਾ ਹੈ ਕਿ ਲੁਧਿਆਣਾ ਵਿੱਚ 7, ਸੰਗਰੂਰ ਤੇ ਪਟਿਆਲਾ ਵਿੱਚ 4-4, ਜਲੰਧਰ ਵਿੱਚ 3, ਮੁਹਾਲੀ ਤੇ ਫਿਰੋਜ਼ਪੁਰ ਵਿੱਚ 2-2, ਅੰਮ੍ਰਿਤਸਰ, ਬਰਨਾਲਾ, ਹੁਸ਼ਿਆਰਪੁਰ ਵਿੱਚ ਇੱਕ-ਇੱਕ ਵਿਅਕਤੀ ਕਰੋਨਾ ਨਾਲ ਜ਼ਿੰਦਗੀ ਦੀ ਲੜਾਈ ਹਾਰ ਗਏ। ਸੂਬੇ ਵਿੱਚ ਹੁਣ ਤੱਕ ਹੋਈਆਂ ਕੁੱਲ ਮੌਤਾਂ ਦੀ ਗਿਣਤੀ 731 ਹੋ ਗਈ ਹੈ ਜਦੋਂਕਿ ਇਸ ਲਾਗ ਦੀ ਲਪੇਟ ਵਿੱਚ ਆਉਣ ਵਾਲੇ ਕੁੱਲ ਵਿਅਕਤੀਆਂ ਦੀ ਗਿਣਤੀ 29013 ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ  ਵੱਲੋਂ ਜਾਂਚ ਲਈ ਲਏ ਜਾਣ ਵਾਲੇ ਨਮੂਨਿਆਂ ਦੀ ਗਿਣਤੀ ਵੀ ਵਧਾ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕੰਟੇਨਮੈਂਟ ਜ਼ੋਨ ਵਿੱਚ ਸਾਰੇ ਵਿਅਕਤੀਆਂ ਦੇ ਨਮੂਨੇ ਲੈਣ ਦੇ ਹੁਕਮ ਦਿੱਤੇ ਹਨ, ਇਸ ਲਈ ਆਉਣ ਵਾਲੇ ਦਿਨਾਂ ਵਿੱਚ ਲਾਗ ਦਾ ਸ਼ਿਕਾਰ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਧ ਸਕਦੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All