ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਮਲਿਕਾਰਜੁਨ ਖੜਗੇ ਤੇ ਫਾਰੂਕ ਅਬਦੁਲਾ ਨੂੰ ਕਰੋਨਾ ਹੋ ਗਿਆ ਹੈ। ਇਸ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਵੀ ਮੁੜ ਕਰੋਨਾ ਹੋ ਗਿਆ ਸੀ। ਕਾਂਗਰਸ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕਰਕੇ ਦੱਸਿਆ ਕਿ ਸੋਨੀਆ ਗਾਂਧੀ ਸ਼ਨਿਚਰਵਾਰ ਨੂੰ ਕਰੋਨਾ ਪਾਜ਼ੇਟਿਵ ਆਏ ਹਨ ਅਤੇ ਉਨ੍ਹਾਂ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਸੋਨੀਆ ਨੂੰ ਜੂਨ ’ਚ ਵੀ ਕਰੋਨਾ ਹੋਇਆ ਸੀ ਤੇ ਤਬੀਅਤ ਵਿਗੜਨ ’ਤੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਰਾਜ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੇ ਰੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਜਾਣੂ ਕਰਾਇਆ ਹੈ ਕਿ ਉਹ ਆਜ਼ਾਦੀ ਦਿਹਾੜੇ ਦੇ ਸਮਾਗਮਾਂ ’ਚ ਹਿੱਸਾ ਨਹੀਂ ਲੈ ਸਕਣਗੇ। -ਪੀਟੀਆਈ