ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 5 ਫਰਵਰੀ
ਅਮਰੀਕਾ ਦੀ ਪ੍ਰਮੁੱਖ ਫਾਰਮਾਸਿਊਟੀਕਲ ਕੰਪਨੀ ਫਾਈਜ਼ਰ ਨੇ ਆਪਣੀ ਕੋਵਿਡ-19 ਵੈਕਸੀਨ ਦੀ ਭਾਰਤ ਵਿੱਚ ਹੰਗਾਮੀ ਹਾਲਾਤ ’ਚ ਵਰਤੋਂ ਲਈ ਦਾਖ਼ਲ ਅਰਜ਼ੀ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਚੇਤੇ ਰਹੇ ਕਿ ਫਾਈਜ਼ਰ ਪਹਿਲੀ ਫਾਰਮਾਸਿਊਟੀਕਲ ਕੰਪਨੀ ਸੀ, ਜਿਸ ਨੇ ਭਾਰਤ ਦੇ ਡਰੱਗ ਕੰਟਰੋਲਰ ਜਨਰਲ (ਡੀਸੀਜੀਆਈ) ਤੋਂ ਐਮਰਜੰਸੀ ਵਰਤੋਂ ਲਈ ਪ੍ਰਵਾਨਗੀ ਮੰਗੀ ਸੀ। ਯੂਕੇ ਤੇ ਬਹਿਰੀਨ ਫਾਈਜ਼ਰ ਵੱਲੋਂ ਤਿਆਰ ਵੈਕਸੀਨ ਦੀ ਹੰਗਾਮੀ ਹਾਲਤ ’ਚ ਵਰਤੋਂ ਨੂੰ ਪਹਿਲਾਂ ਹੀ ਹਰੀ ਝੰਡੀ ਦੇ ਚੁੱਕੇ ਹਨ।