ਅਹਿਮਦਾਬਾਦ/ਪੁਣੇ//ਹੈਦਰਾਬਾਦ, 27 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ, ਪੁਣੇ ਅਤੇ ਹੈਦਰਾਬਾਦ ’ਚ ਕਰੋਨਾਵਾਇਰਸ ਦੀ ਵੈਕਸੀਨ ਬਣਾਉਣ ਸਬੰਧੀ ਚੱਲ ਰਹੇ ਕੰਮ ਦੀ ਨਜ਼ਰਸਾਨੀ ਲਈ 28 ਨਵੰਬਰ ਨੂੰ ਉਥੋਂ ਦਾ ਦੌਰਾ ਕਰਨਗੇ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਟਵੀਟ ਕੀਤਾ ਗਿਆ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੈਕਸੀਨ ਦੇ ਵਿਕਾਸ ਅਤੇ ਨਿਰਮਾਣ ਪ੍ਰਕਿਰਿਆ ਦੀ ਸਮੀਖਿਆ ਲਈ ਨਿੱਜੀ ਤੌਰ ’ਤੇ ਤਿੰਨ ਸ਼ਹਿਰਾਂ ਦਾ ਦੌਰਾ ਕਰਨਗੇ। ਉਹ ਅਹਿਮਦਾਬਾਦ ਵਿੱਚ ਜ਼ਾਈਡਸ ਬਾਇਓਟੈੱਕ ਪਾਰਕ, ਹੈਦਰਾਬਾਦ ’ਚ ਭਾਰਤ ਬਾਇਓਟੈੱਕ ਅਤੇ ਪੁਣੇ ਵਿੱਚ ਸੀਰਮ ਇੰਸੀਟੀਿਚਊਟ ਆਫ ਇੰਡੀਆ ਦਾ ਦੌਰਾ ਕਰਨਗੇ।’
ਗੁਜਰਾਤ ਦੇ ਉੱਪ ਮੁੱਖ ਮੰਤਰੀ ਨਿਤਿਨ ਪਟੇਲ ਨੇ ਦੱਸਿਆ ਕਿ ਕਰੋਨਾ ਵੈਕਸੀਨ ਦੀ ਤਿਆਰੀ ਬਾਰੇ ਜਾਣਕਾਰੀ ਲੈਣ ਲਈ ਪ੍ਰਧਾਨ ਮੰਤਰੀ ਮੋਦੀ ਦਵਾ ਨਿਰਮਾਤਾ ਕੰਪਨੀ ਜ਼ਾਈਡਸ ਕੈਡਿਲਾ ਦੇ ਪਲਾਂਟ ਦਾ ਦੌਰਾ ਕਰਨਗੇ। -ਪੀਟੀਆਈ