ਨਵੀਂ ਦਿੱਲੀ, 15 ਜੂਨ
ਐੱਨਫੋਰਸਮੈਂਟ ਡਾਇਰੈਕਟੋਰੇਟ ਨੇ ਕਾਂਗਰਸ ਆਗੂ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਕੇਸ ਦੀ ਜਾਂਚ ਵਿਚ ਪੁੱਛ-ਪੜਤਾਲ ਲਈ 17 ਜੂਨ ਨੂੰ ਫਿਰ ਸੱਦ ਲਿਆ ਹੈ। ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਚੌਥੀ ਵਾਰ ਸੰਘੀ ਜਾਂਚ ਏਜੰਸੀ ਅੱਗੇ ਪੇਸ਼ ਹੋਣਗੇ। ਈਡੀ ਅਧਿਕਾਰੀਆਂ ਨੇ ਕਿਹਾ ਕਿ ਕਾਂਗਰਸ ਆਗੂ ਨੇ ਵੀਰਵਾਰ ਨੂੰ ਪੇਸ਼ੀ ਤੋਂ ਛੋਟ ਮੰਗੀ ਸੀ, ਜਿਸ ਦੀ ਇਜਾਜ਼ਤ ਦੇ ਦਿੱਤੀ ਗਈ।