DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab CBI Investigation: ਭ੍ਰਿਸ਼ਟਾਚਾਰ ਮਾਮਲਾ: ਹਾਈ ਕੋਰਟ ਵੱਲੋਂ ਜਾਂਚ ਸੀ ਬੀ ਆਈ ਹਵਾਲੇ

ਦੋ ਮਹੀਨਿਆਂ ’ਚ ਜਾਂਚ ਰਿਪੋਰਟ ਦੇਣ ਦੇ ਹੁਕਮ; ਪੰਜਾਬ ਪੁਲੀਸ ਦੀ ਜਾਂਚ ’ਤੇ ਉਂਗਲ ਚੁੱਕੀ

  • fb
  • twitter
  • whatsapp
  • whatsapp
featured-img featured-img
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਫਾਈਲ ਫੋਟੋ
Advertisement
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ’ਚ ਸਰਕਾਰੀ ਬਦਲੀਆਂ ਤੇ ਪੋਸਟਿੰਗਾਂ ’ਚ ਕਥਿਤ ਲੈਣ-ਦੇਣ, ਅਨੁਕੂਲ ਨੀਤੀਆਂ ਬਣਾਉਣ ਅਤੇ ਟੈਂਡਰਾਂ ’ਚ ਰਿਸ਼ਵਤ ਦੇ ਦੋਸ਼ਾਂ ਦੀ ਜਾਂਚ ਸੀ ਬੀ ਆਈ ਹਵਾਲੇ ਕਰ ਦਿੱਤੀ ਹੈ। ਹਾਈ ਕੋਰਟ ਨੇ ਸੀ ਬੀ ਆਈ ਨੂੰ ਐੱਫ ਆਈ ਆਰ ਦਰਜ ਕਰ ਕੇ ਮਾਮਲੇ ਦੀ ਤੁਰੰਤ ਜਾਂਚ ਸ਼ੁਰੂ ਕਰਨ ਅਤੇ ਦੋ ਮਹੀਨਿਆਂ ਦੇ ਅੰਦਰ ਰਿਪੋਰਟ ਦੇਣ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ’ਤੇ ਅਗਲੀ ਸੁਣਵਾਈ 7 ਦਸੰਬਰ ਨੂੰ ਹੋਵੇਗੀ।ਬੈਂਚ ਨੇ ਨਿਰਪੱਖ ਜਾਂਚ ਲਈ ਪੰਜਾਬ ਪੁਲੀਸ ਨੂੰ ਸੀ ਬੀ ਆਈ ਨਾਲ ਪੂਰਨ ਸਹਿਯੋਗ ਕਰਨ ਲਈ ਵੀ ਕਿਹਾ ਹੈ। ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਇਸ ਮਾਮਲੇ ’ਤੇ ਸਾਰੀਆਂ ਧਿਰਾਂ ਦੇ ਵਿਸਥਾਰਤ ਪੱਖ ਤੇ ਦਲੀਲਾਂ ਸੁਣਨ ਮਗਰੋਂ 14 ਸਤੰਬਰ ਨੂੰ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਬੈਂਚ ਨੇ ਅੱਜ ਆਪਣੇ ਫ਼ੈਸਲੇ ’ਚ ਕਿਹਾ ਕਿ ਇਸ ਮਾਮਲੇ ’ਚ ਮੁੱਖ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ, ਸਿਆਸੀ ਆਗੂਆਂ ਅਤੇ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੇ ਉੱਚ ਅਹੁਦੇਦਾਰਾਂ ਦਾ ਜ਼ਿਕਰ ਹੋਣ ਕਰ ਕੇ ਨਿਰਪੱਖ ਜਾਂਚ ਲਈ ਮਾਮਲਾ ਸੀ ਬੀ ਆਈ ਹਵਾਲੇ ਕੀਤਾ ਜਾਂਦਾ ਹੈ। ਹਾਈ ਕੋਰਟ ਨੇ ਈ ਡੀ ਵੱਲੋਂ ਪੀ ਐੱਮ ਐੱਲ ਏ ਦੀ ਧਾਰਾ 66(2) ਤਹਿਤ ਸਾਂਝੀ ਕੀਤੀ ਜਾਣਕਾਰੀ ਦੇ ਆਧਾਰ ’ਤੇ ਸੀ ਬੀ ਆਈ ਨੂੰ ਐੱਫ ਆਈ ਆਰ ਦਰਜ ਕਰਨ ਦੇ ਆਦੇਸ਼ ਦਿੱਤੇ।

ਅਦਾਲਤ ਨੇ ਪੰਜਾਬ ਸਰਕਾਰ ਦੀ ਉਸ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ, ਜਿਸ ’ਚ ਪਟੀਸ਼ਨਰ ਦੀ ਯੋਗਤਾ ’ਤੇ ਸਵਾਲ ਚੁੱਕੇ ਗਏ ਸਨ। ਅਦਾਲਤ ਨੇ ਸੂਬਾ ਸਰਕਾਰ ਵੱਲੋਂ ਪਟੀਸ਼ਨਰ ਨਿਖਿਲ ਸਰਾਫ਼ ਦੀ ਨਿੱਜੀ ਜਾਇਦਾਦ ਨੂੰ ਢਾਹੁਣ ਦੀ ਕਾਰਵਾਈ ਨੂੰ ਬਦਲਾਖੋਰੀ ਕਰਾਰ ਦਿੱਤਾ। ਫ਼ੈਸਲੇ ’ਚ ਕਿਹਾ ਕਿ ‘ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ’ ਵੱਲੋਂ ਇਸ ਮਾਮਲੇ ਨੂੰ ਸ਼ੁਰੂਆਤੀ ਜਾਂਚ ਦੇ ਨਾਂ ’ਤੇ ਲਟਕਾਇਆ ਗਿਆ ਅਤੇ ਅਜਿਹਾ ਸਬੂਤਾਂ ਨਾਲ ਛੇੜਛਾੜ ਅਤੇ ਦੋਸ਼ੀਆਂ ਨੂੰ ਬਚਾਉਣ ਦੇ ਇਰਾਦੇ ਨਾਲ ਕੀਤਾ ਗਿਆ।

Advertisement

ਈ ਡੀ ਵੱਲੋਂ ਡੀ ਜੀ ਪੀ ਨੂੰ ਪਹਿਲਾ ਪੱਤਰ 30 ਜੁਲਾਈ ਨੂੰ ਭੇਜਿਆ ਗਿਆ ਸੀ। ਅਦਾਲਤ ਨੇ ਕਿਹਾ ਕਿ ਪੁਲੀਸ ਨੇ ਦੋ ਮਹੀਨੇ ਬੀਤਣ ਦੇ ਬਾਵਜੂਦ ਐੱਫ ਆਈ ਆਰ ਦਰਜ ਨਹੀਂ ਕੀਤੀ। ਚੀਫ ਜਸਟਿਸ ਦੀ ਅਗਵਾਈ ਹੇਠਲੇ ਬੈਂਚ ਨੇ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਕਰਾਉਣ ਦੀ ਲੋੜ ਹੈ ਕਿਉਂਕਿ ਇਸ ਮਾਮਲੇ ’ਚ ਪੰਜਾਬ ਪੁਲੀਸ ਦੀ ਹੁਣ ਤੱਕ ਦੀ ਕਾਰਵਾਈ ਤਸੱਲੀਬਖ਼ਸ਼ ਨਹੀਂ ਹੈ।

Advertisement

ਈ ਡੀ ਨੇ ਇਸ ਤੋਂ ਪਹਿਲਾਂ ਪੰਜਾਬ ਦੇ ਡੀ ਜੀ ਪੀ ਨੂੰ ਤਿੰਨ ਪੱਤਰ ਲਿਖ ਕੇ ਸਰਕਾਰੀ ਬਦਲੀਆਂ, ਤਾਇਨਾਤੀਆਂ ਤੇ ਹੋਰ ਲੈਣ-ਦੇਣ ’ਚ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਾਏ ਸਨ। ਐਡਵੋਕੇਟ ਨਿਖਿਲ ਸਰਾਫ਼ ਨੇ ਹਾਈ ਕੋਰਟ ’ਚ ਦਾਇਰ ਪਟੀਸ਼ਨ ’ਚ ਸਰਕਾਰੀ ਅਹੁਦਿਆਂ ’ਤੇ ਤਾਇਨਾਤ ਵਿਅਕਤੀਆਂ, ਸਰਕਾਰੀ ਉੱਚ ਅਧਿਕਾਰੀਆਂ ’ਤੇ ਕਰੱਪਸ਼ਨ ਦੇ ਇਲਜ਼ਾਮ ਲਾਏ ਸਨ ਤੇ ਮੁੱਖ ਮੰਤਰੀ ਦਫ਼ਤਰ ਦੇ ਕੁੱਝ ਵਿਅਕਤੀਆਂ ’ਤੇ ਵੀ ਉਂਗਲ ਉਠਾਈ ਗਈ ਸੀ।

ਪਟੀਸ਼ਨ ’ਚ ਇਹ ਵੀ ਦੋਸ਼ ਲਾਏ ਗਏ ਕਿ ‘ਤਬਾਦਲਿਆਂ ਲਈ ਪੈਸੇ ਲੈਣ, ਪਸੰਦੀਦਾ ਨੀਤੀਆਂ ਬਣਵਾਉਣ ਲਈ ਵਿੱਤੀ ਲੈਣ ਦੇਣ, ਟੈਂਡਰਾਂ ਲਈ ਪੈਸੇ ਲੈਣ’ ਸਮੇਤ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਚੱਲ ਰਹੀਆਂ ਹਨ। ਐਡੀਸ਼ਨਲ ਸੌਲੀਸਿਟਰ ਜਨਰਲ ਸੱਤਿਆ ਪਾਲ ਜੈਨ ਨੇ ਪਹਿਲਾਂ ਬਹਿਸ ਦੌਰਾਨ ਦਲੀਲ ਦਿੱਤੀ ਕਿ ਪੰਜਾਬ ਸਰਕਾਰ ਨੇ ਆਪਣਾ ‘ਰਾਜ-ਧਰਮ’ ਨਹੀਂ ਨਿਭਾਇਆ।

ਦੂਜੇ ਪਾਸੇ ਪੰਜਾਬ ਸਰਕਾਰ ਨੇ ਵੀ ਇਸ ਮਾਮਲੇ ਦੀ ਅੰਤਿਮ ਸਥਿਤੀ ਰਿਪੋਰਟ ਪੇਸ਼ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਸੀ।

ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ: ਚੀਮਾ

ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਦਾ ਫ਼ੈਸਲਾ ਕੀਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਚੰਡੀਗੜ੍ਹ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ’ਚ ਪੁਰਾਣੀਆਂ ਸਰਕਾਰਾਂ ਨੇ ਪਹਿਲਾਂ ਹੀ ਸੀ ਬੀ ਆਈ ਦੇ ਸਿੱਧੇ ਦਖ਼ਲ ਉੱਤੇ ਰੋਕ ਲਗਾਈ ਹੋਈ ਹੈ। ਇਸੇ ਨੂੰ ਆਧਾਰ ਬਣਾ ਕੇ ਸਰਕਾਰ ਵੱਲੋਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਸੀ ਬੀ ਆਈ ਜਾਂਚ ਦਾ ਵਿਰੋਧ ਕੀਤਾ ਜਾਵੇਗਾ।

Advertisement
×