ਨਵੀਂ ਦਿੱਲੀ, 20 ਜੁਲਾਈ
ਸੁਪਰੀਮ ਕੋਰਟ ਨੇ ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਖ਼ਿਲਾਫ਼ ਦੁਰਵਿਹਾਰ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਜਾਂਚ ਸੀਬੀਅਆਈ ਕੋਲ ਤਬਦੀਲ ਕਰਨ ਦੇ ਫੈਸਲੇ ਦੀ ਸਮੀਖਿਆ ਦੀ ਅਪੀਲ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਮਹਾਰਾਸ਼ਟਰ ਸਰਕਾਰ ਨੇ ਪਟੀਸ਼ਨ ਦਾਇਰ ਕਰਦਿਆਂ ਜਾਂਚ ਸੀਬੀਆਈ ਨੂੰ ਸੌਂਪਣ ਦੇ ਫੈਸਲੇ ਦੀ ਸਮੀਖਿਆ ਕਰਨ ਅਪੀਲ ਕੀਤੀ ਸੀ। ਜਸਟਿਸ ਐੱਸ.ਕੇ. ਕੌਲ ਅਤੇ ਜਸਟਿਸ ਐੱਮ.ਐੱਮ. ਸੰਦਰੇਸ਼ ਦੇ ਬੈਂਚ ਨੇ ਕਿਹਾ ਕਿ ਹੁਕਮਾਂ ਵਿੱਚ ਕੋਈ ਵੀ ਖਾਮੀ ਨਹੀਂ ਹੈ ਜਿਸ ’ਤੇ ਮੁੜ ਵਿਚਾਰ ਦੀ ਲੋੜ ਹੋਵੇ।