ਭ੍ਰਿਸ਼ਟਾਚਾਰ ਮਾਮਲਾ: ਸੀਬੀਆਈ ਵੱਲੋਂ ਤ੍ਰਿਣਮੂਲ ਕਾਂਗਰਸ ਦਾ ਆਗੂ ਗ੍ਰਿਫ਼ਤਾਰ
ਨਵੀਂ ਦਿੱਲੀ/ਕੋਲਕਾਤਾ, 3 ਅਕਤੂਬਰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਕੋਲਕਾਤਾ ਦੇ ਆਰ.ਜੀ. ਕਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੇ ਸਬੰਧ ’ਚ ਅੱਜ ਤ੍ਰਿਣਮੂਲ ਕਾਂਗਰਸ ਦੇ ਯੂਥ ਵਿੰਗ ਦੇ ਆਗੂ ਅਸ਼ੀਸ਼ ਪਾਂਡੇ ਨੂੰ ਗ੍ਰਿਫ਼ਤਾਰ ਕੀਤਾ...
Advertisement
ਨਵੀਂ ਦਿੱਲੀ/ਕੋਲਕਾਤਾ, 3 ਅਕਤੂਬਰ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਕੋਲਕਾਤਾ ਦੇ ਆਰ.ਜੀ. ਕਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੇ ਸਬੰਧ ’ਚ ਅੱਜ ਤ੍ਰਿਣਮੂਲ ਕਾਂਗਰਸ ਦੇ ਯੂਥ ਵਿੰਗ ਦੇ ਆਗੂ ਅਸ਼ੀਸ਼ ਪਾਂਡੇ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪਾਂਡੇ ਜਿਸ ਨੂੰ ਘੋਸ਼ ਦਾ ਕਰੀਬੀ ਮੰਨਿਆ ਜਾਂਦਾ ਹੈ, ਸੀਬੀਆਈ ਦੀ ਜਾਂਚ ਦੇ ਘੇਰੇ ’ਚ ਸੀ ਅਤੇ ਜਾਂਚ ਏਜੰਸੀ ਨੇ 30 ਨੂੰ ਉਸ ਕੋਲੋਂ ਪੁੱਛ ਪੜਤਾਲ ਵੀ ਕੀਤੀ ਸੀ। ਪਾਂਡੇ ਆਰ.ਜੀ. ਕਰ ਮੈਡੀਕਲ ਕਾਲਜ ਤੇ ਹਸਪਤਾਲ ’ਚ ਤ੍ਰਿਣਮੂਲ ਕਾਂਗਰਸ ਛਾਤਰ ਪਰਿਸ਼ਦ (ਟੀਐੱਮਸੀਪੀ) ਦਾ ਯੂਨਿਟ ਪ੍ਰਧਾਨ ਸੀ। -ਪੀਟੀਆਈ
Advertisement
Advertisement
Advertisement
×

