DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Cough syrup deaths: ਸੀਬੀਆਈ ਜਾਂਚ ਦੀ ਮੰਗ ਕਰਦੀ ਜਨਹਿਤ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ

ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਤੇ ਰਾਜਸਥਾਨ ਵਿਚ ਕਥਿਤ ਜ਼ਹਿਰੀਲੀ ਖੰਘ ਦੀ ਦਵਾਈ ਪੀਣ ਨਾਲ ਹੋਈਆਂ ਬੱਚਿਆਂ ਦੀ ਮੌਤ ਮਾਮਲੇ ਦੀ ਸੀਬੀਆਈ ਜਾਂਚ ਤੇ ਦਵਾਈਆਂ ਦੀ ਸੁਰੱਖਿਆ ਨਾਲ ਜੁੜੇ ਚੌਖਟੇ (Drug Safety Mechanism) ਵਿਚ ਨੀਤੀਗਤ ਸੁਧਾਰਾਂ ਦੀ ਮੰਗ ਕਰਦੀ ਜਨਹਿੱਤ...

  • fb
  • twitter
  • whatsapp
  • whatsapp
Advertisement

ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਤੇ ਰਾਜਸਥਾਨ ਵਿਚ ਕਥਿਤ ਜ਼ਹਿਰੀਲੀ ਖੰਘ ਦੀ ਦਵਾਈ ਪੀਣ ਨਾਲ ਹੋਈਆਂ ਬੱਚਿਆਂ ਦੀ ਮੌਤ ਮਾਮਲੇ ਦੀ ਸੀਬੀਆਈ ਜਾਂਚ ਤੇ ਦਵਾਈਆਂ ਦੀ ਸੁਰੱਖਿਆ ਨਾਲ ਜੁੜੇ ਚੌਖਟੇ (Drug Safety Mechanism) ਵਿਚ ਨੀਤੀਗਤ ਸੁਧਾਰਾਂ ਦੀ ਮੰਗ ਕਰਦੀ ਜਨਹਿੱਤ ਪਟੀਸ਼ਨ ਖਾਰਜ ਕਰ ਦਿੱਤੀ ਹੈ।

ਸਰਕਾਰ ਵੱਲੋਂ ਪੇਸ਼ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਵੱਲੋਂ ਜਤਾਏ ਇਤਰਾਜ਼ ਮਗਰੋਂ ਚੀਫ਼ ਜਸਟਿਸ ਬੀਆਰ ਗਵਈ ਅਤੇ ਜਸਟਿਸ ਉੱਜਲ ਭੂਈਅਨ ਤੇ ਜਸਟਿਸ ਕੇ.ਵਿਨੋਦ ਚੰਦਰਨ ਦੇ ਬੈਂਚ ਨੇ ਵਕੀਲ ਵਿਸ਼ਾਲ ਤਿਵਾੜੀ ਵੱਲੋਂ ਦਰਜ ਜਨਹਿੱਤ ਪਟੀਸ਼ਨ ਰੱਦ ਕਰ ਦਿੱਤੀ। ਮਹਿਤਾ ਨੇ ਸੁਣਵਾਈ ਦੌਰਾਨ ਦਲੀਲ ਦਿੱਤੀ ਕਿ ਪਟੀਸ਼ਨਰ ਨੇ ਅਖ਼ਬਾਰ ਪੜ੍ਹੀ ਤੇ ਕੋਰਟ ਵੱਲ ਨੂੰ ਭੱਜ ਤੁਰਿਆ। ਉਂਝ ਬੈਂਚ ਦਾ ਸ਼ੁਰੂ ਵਿਚ ਕੇਂਦਰ ਸਰਕਾਰ ਨੂੰ ਇਸ ਸਬੰਧੀ ਨੋਟਿਸ ਜਾਰੀ ਕਰਨ ਦਾ ਵਿਚਾਰ ਸੀ, ਪਰ ਮਗਰੋਂ ਕੋਰਟ ਨੇ ਪਟੀਸ਼ਨ ਖਾਰਜ ਕਰ ਦਿੱਤੀ।

Advertisement

ਮਹਿਤਾ ਨੇ ਕਿਹਾ ਕਿ ਉਹ ਇਸ ਸਮੇਂ ਕਿਸੇ ਵੀ ਰਾਜ ਦੀ ਨੁਮਾਇੰਦਗੀ ਨਹੀਂ ਕਰ ਰਹੇ ਹਨ, ਪਰ ਤਾਮਿਲਨਾਡੂ ਅਤੇ ਮੱਧ ਪ੍ਰਦੇਸ਼ ਵਰਗੇ ਰਾਜ ਇਸ ਮਸਲੇ ਨੂੰ ਲੈ ਕੇ ਜਿਸ ਗੰਭੀਰਤਾ ਨਾਲ ਕਾਰਵਾਈ ਕਰ ਰਹੇ ਹਨ, ਉਸ ਨੂੰ ਘੱਟ ਕਰਕੇ ਨਹੀਂ ਦੇਖਿਆ ਜਾ ਸਕਦਾ। ਮਹਿਤਾ ਨੇ ਕਿਹਾ ਕਿ ਰਾਜਾਂ ਕੋਲ ਕਾਨੂੰਨ ਨੂੰ ਅਮਲ ਵਿਚ ਲਿਆਉਣ ਦੇ ਢੁਕਵੇਂ ਢੰਗ ਤਰੀਕੇ ਮੌਜੂਦ ਹਨ।

Advertisement

ਬੈਂਚ ਨੇ ਪਟੀਸ਼ਨਰ (ਤਿਵਾੜੀ) ਨੂੰ ਸਵਾਲ ਕੀਤਾ ਕਿ ਉਸ ਨੇ ਹੁਣ ਤੱਕ ਸਿਖਰਲੀ ਅਦਾਲਤ ਵਿੱਚ ਕਿੰਨੀਆਂ ਜਨਹਿੱਤ ਪਟੀਸ਼ਨਾਂ ਦਾਇਰ ਕੀਤੀਆਂ ਹਨ। ਤਿਵਾੜੀ ਨੇ ਜਦੋਂ ਕਿਹਾ ਕਿ ਉਹ ਹੁਣ ਤੱਕ ਅੱਠ ਤੋਂ 10 ਅਜਿਹੀਆਂ ਪਟੀਸ਼ਨਾਂ ਦਾਇਰ ਕਰ ਚੁੱਕਾ ਹੈ ਤਾਂ ਬੈਂਚ ਨੇ ਫੌਰੀ ਪਟੀਸ਼ਨ ਖਾਰਜ ਕਰ ਦਿੱਤੀ।

Advertisement
×