DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਦੀ ਉਲਟੀ ਗਿਣਤੀ ਸ਼ੁਰੂ: ਕੇਜਰੀਵਾਲ

‘ਆਪ’ ਸੁਪਰੀਮੋ ਨੇ ਮੋਦੀ ਅਤੇ ਸ਼ਾਹ ’ਤੇ ਨਿਸ਼ਾਨੇ ਸੇਧੇ

  • fb
  • twitter
  • whatsapp
  • whatsapp
featured-img featured-img
ਨਵੀਂ ਦਿੱਲੀ ਵਿੱਚ ਜੰਤਰ ਮੰਤਰ ’ਤੇ ਰੈਲੀ ਨੂੰ ਸੰਬੋਧਨ ਕਰਦੇ ਹੋਏ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ। -ਫੋਟੋ: ਮਾਨਸ ਰੰਜਨ ਭੂਈ
Advertisement

ਦਿੱਲੀ ਦੀ ਅਦਾਲਤ ਵੱਲੋਂ ਆਬਕਾਰੀ ਨੀਤੀ ਮਾਮਲੇ ’ਚ ਬਰੀ ਕੀਤੇ ਜਾਣ ਤੋਂ ਬਾਅਦ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਜੰਤਰ-ਮੰਤਰ ’ਤੇ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ’ਤੇ ਨਿਸ਼ਾਨੇ ਸੇਧੇ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਅਤੇ ਸ਼ਾਹ ’ਤੇ ਉਨ੍ਹਾਂ ਨੂੰ ਆਬਕਾਰੀ ਨੀਤੀ ਮਾਮਲੇ ’ਚ ਫਸਾਉਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਅਦਾਲਤ ਨੇ ਹਾਲ ਹੀ ਵਿੱਚ ਇੱਕ ਇਤਿਹਾਸਕ ਫ਼ੈਸਲੇ ’ਚ ਸਾਬਤ ਕਰ ਦਿੱਤਾ ਹੈ ਕਿ ਉਹ ‘ਕੱਟੜ ਇਮਾਨਦਾਰ’ ਹਨ। ਦਿੱਲੀ ਦੀ ਹੇਠਲੀ ਅਦਾਲਤ ਨੇ ਸ਼ੁੱਕਰਵਾਰ ਨੂੰ ਕੇਜਰੀਵਾਲ, ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ 21 ਹੋਰਾਂ ਨੂੰ ਮਾਮਲੇ ’ਚ ਬਰੀ ਕਰ ਦਿੱਤਾ ਸੀ। ਕੇਜਰੀਵਾਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਸਾਰਿਆਂ ਤੋਂ ਡਰਦੇ ਹਨ ਪਰ ਜਦੋਂ ਕੋਈ ‘ਜ਼ਾਲਮ’ ਡਰਦਾ ਹੈ ਤਾਂ ਇਹ ਉਸ ਦੇ ਰਾਜ ਦੇ ਅੰਤ ਦਾ ਸੰਕੇਤ ਹੁੰਦਾ ਹੈ। ਉਨ੍ਹਾਂ (ਮੋਦੀ) ਸੋਨਮ ਵਾਂਗਚੁੱਕ ਨੂੰ ਜੇਲ੍ਹ ਭੇਜਿਆ, ਜੋ ਵਿਗਿਆਨੀ ਹਨ ਅਤੇ ਬੱਚਿਆਂ ਦੀ ਸਿੱਖਿਆ ਲਈ ਕੰਮ ਕਰਦੇ ਹਨ। ਮੋਦੀ ਜੀ ਇੱਕ ਦਿਨ ਸੰਸਦ ਵਿੱਚ ਨਹੀਂ ਗਏ, ਇਸ ਡਰੋਂ ਕਿ ਮਹਿਲਾ ਸੰਸਦ ਮੈਂਬਰ ਉਨ੍ਹਾਂ ’ਤੇ ਹਮਲਾ ਕਰਨਗੇ। ਉਹ ਟਰੰਪ ਤੋਂ ਵੀ ਡਰਦੇ ਹਨ।’’ ਪ੍ਰਧਾਨ ਮੰਤਰੀ ਮੋਦੀ ਦੇ ‘ਵਿਕਸਤ ਭਾਰਤ’ ਦ੍ਰਿਸ਼ਟੀਕੋਣ ’ਤੇ ਨਿਸ਼ਾਨਾ ਸੇਧਦਿਆਂ ਕੇਜਰੀਵਾਲ ਨੇ ਕਿਹਾ ਕਿ ਲੋਕ ‘ਰਹਿਣ ਲਾਇਕ ਭਾਰਤ’ ਚਾਹੁੰਦੇ ਹਨ।

ਕੇਜਰੀਵਾਲ ਨੇ ਕਿਹਾ, ‘‘ਮੋਦੀ ਜੀ, ਤੁਸੀਂ ਸੱਤਾ ਲਈ ਕੰਮ ਕਰਨਾ ਜਾਰੀ ਰੱਖ ਸਕਦੇ ਹੋ ਅਤੇ ਮੈਂ ਦੇਸ਼ ਲਈ ਕੰਮ ਕਰਨਾ ਜਾਰੀ ਰੱਖਾਂਗਾ।’’ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ, ਆਤਿਸ਼ੀ, ਸੰਜੇ ਸਿੰਘ ਅਤੇ ਸੌਰਭ ਭਾਰਦਵਾਜ ਸਣੇ ਕਈ ਸੀਨੀਅਰ ਪਾਰਟੀ ਨੇਤਾਵਾਂ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।

Advertisement

100 ਸੀਟਾਂ ਜਿੱਤਾਂਗੇ: ਮਾਨ

ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੀ ਝੋਲੀ 100 ਸੀਟਾਂ ਪਾਵੇਗਾ, ਜਿਸ ਨਾਲ ਕੇਂਦਰ ਵਿੱਚ ਭਾਜਪਾ ਦੇ ‘ਤਾਨਾਸ਼ਾਹੀ ਸ਼ਾਸਨ’ ਦੇ ਅੰਤ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ, ‘‘ਪੰਜਾਬ ਮੁਲਕ ਦੀ ਅਗਵਾਈ ਕਰਦਾ ਹੈ ਅਤੇ 2027 ਵਿੱਚ ਬਦਲਾਅ ਦੀ ਸ਼ੁਰੂਆਤ ਹੋਵੇਗੀ। ਪੰਜਾਬ ਕਦੇ ਵੀ ਤਾਨਾਸ਼ਾਹੀ ਅੱਗੇ ਨਹੀਂ ਝੁਕਿਆ, ਅਸੀਂ ਨਾਇਨਸਾਫ਼ੀ ਦਾ ਜਵਾਬ ਜਬਰਦਸਤ ਫਤਵੇ ਨਾਲ ਦਿਆਂਗੇ।’’ ਉਨ੍ਹਾਂ ਕੇਂਦਰ ’ਤੇ ਜੀ ਐੱਸ ਟੀ ਬਕਾਏ ਅਤੇ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਰੋਕਣ ਦਾ ਦੋਸ਼ ਲਾਇਆ।

Advertisement

Advertisement
×