Country would be free of Maoists: ਦੇਸ਼ ਮਾਰਚ 2026 ਤੱਕ ਮਾਓਵਾਦੀ ਮੁਕਤ ਹੋ ਜਾਵੇਗਾ: ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਵੱਲੋਂ ਮਾਓਵਾਦੀਆਂ ਨੂੰ ਹੱਥਿਆਰ ਸੁੱਟ ਕੇ ਮੁੱਖ ਧਾਰਾ ਵਿਚ ਸ਼ਾਮਲ ਹੋਣ ਦੀ ਅਪੀਲ; ਮੁੜਵਸੇੇਬੇ ਨੂੰ ਸਰਕਾਰ ਦੀ ਜ਼ਿੰਮੇਵਾਰੀ ਦੱਸਿਆ
Advertisement
ਜਗਦਲਪੁਰ(ਛੱਤੀਸਗੜ੍ਹ), 15 ਦਸੰਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਨਕਸਲੀਆਂ ਨੂੰ ਅਪੀਲ ਕੀਤੀ ਕਿ ਉਹ ਹਥਿਆਰ ਸੁੱਟ ਕੇ ਮੁੱਖ ਧਾਰਾ ਵਿਚ ਸ਼ਾਮਲ ਹੋਣ ਜਾਂ ਫਿਰ ਸੁਰੱਖਿਆ ਬਲਾਂ ਦੀ ਸਖ਼ਤ ਕਾਰਵਾਈ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਆਤਮ-ਸਮਰਪਣ ਕਰਨ ਵਾਲੇ ਨਕਸਲੀਆਂ ਦੇ ਮੁੜ-ਵਸੇਬੇ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ। ਇਥੇ ਜਗਦਲਪੁਰ ਵਿਚ ਖੇਡ ਸਮਾਗਮ ‘ਬਸਤਰ ਓਲੰਪਿਕਸ’ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਦੇਸ਼ ਮਾਰਚ 2026 ਤੱਕ ਮਾਓਵਾਦੀਆ ਤੋਂ ਮੁਕਤ ਹੋ ਜਾਵੇਗਾ।
ਉਨ੍ਹਾਂ ਕਿਹਾ, ‘‘ਮੈਂ ਨਕਸਲੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਅੱਗੇ ਆਉਣ। ਹਥਿਆਰ ਸੁੱਟ ਕੇ ਆਤਮ-ਸਮਰਪਣ ਕਰਨ ਤੇ ਮੁੱਖ ਧਾਰਾ ਵਿਚ ਸ਼ਾਮਲ ਹੋਣ। ਤੁਹਾਡਾ ਮੁੜ-ਵਸੇਬਾ ਸਾਡੀ ਜ਼ਿੰਮੇਵਾਰੀ ਹੈ।’’ ਸ਼ਾਹ ਨੇ ਕਿਹਾ ਕਿ ਜੇ ਮਾਓਵਾਦੀਆਂ ਨੇ ਆਤਮ-ਸਮਰਪਣ ਦੀ ਅਪੀਲ ਵੱਲ ਕੰਨ ਨਾ ਧਰੇ ਤਾਂ ਉਹ ਸੁਰੱਖਿਆ ਬਲਾਂ ਹੱਥੋਂ ਮਾਰੇ ਜਾਣਗੇ। ਉਨ੍ਹਾਂ ਕਿਹਾ, ‘‘ਛੱਤੀਸਗੜ੍ਹ ਪੁਲੀਸ ਭਾਰਤ ਨੂੰ 31 ਮਾਰਚ 2026 ਤੱਕ ਨਕਸਲ-ਮੁਕਤ ਬਣਾਉਣ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਹਿਦ ਨੂੰ ਪੂਰਾ ਕਰਨ ਲਈ ਵਚਨਬੱਧ ਹੈ।’’ ਪੀਟੀਆਈ
Advertisement
Advertisement
×