ਅਤਿਵਾਦ ਲਈ ਫੰਡਿੰਗ ਮਾਮਲਾ

ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ, 10 ਲੱਖ ਰੁਪਏ ਜੁਰਮਾਨਾ

ਐੱਨਆਈਏ ਨੇ ਕੀਤੀ ਸੀ ਸਜ਼ਾ-ਏ-ਮੌਤ ਦੀ ਮੰਗ

ਨਵੀਂ ਦਿੱਲੀ, 25 ਮਈ

ਦਿੱਲੀ ਵਿੱਚ ਐੱਨਆਈਏ ਦੀ ਵਿਸ਼ੇਸ਼ ਅਦਾਲਤ ਨੇ ਅੱਜ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਅਤਿਵਾਦ ਲਈ ਫੰਡਿੰਗ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਸੁਣਾਈ ਅਤੇ 10 ਲੱਖ ਰੁਪਏ ਤੋਂ ਵੱਧ ਦਾ ਜੁਰਮਾਨਾ ਵੀ ਲਾਇਆ ਹੈ। ਮਲਿਕ ਨੂੰ ਕੁਝ ਦਿਨ ਪਹਿਲਾਂ ਅਤਿਵਾਦੀ ਫੰਡਿੰਗ ਮਾਮਲੇ 'ਚ ਦੋਸ਼ੀ ਠਹਿਰਾਇਆ ਗਿਆ ਸੀ। ਇਸ ਤੋਂ ਪਹਿਲਾਂ ਐੱਨਆਈਏ ਨੇ ਮਲਿਕ ਨੂੰ ਅਤਿਵਾਦੀ ਫੰਡਿੰਗ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਲਈ ਮੌਤ ਦੀ ਸਜ਼ਾ ਦੇਣ ਦੀ ਅਪੀਲ ਕੀਤੀ ਹੈ। ਵਿਸ਼ੇਸ਼ ਜੱਜ ਪ੍ਰਵੀਨ ਸਿੰਘ ਨੇ 19 ਮਈ ਨੂੰ ਮਲਿਕ ਖ਼ਿਲਾਫ਼ ਲਗਾਏ ਦੋਸ਼ਾਂ ਲਈ ਸਜ਼ਾ ਤੈਅ ਕਰਨ ਵਾਸਤੇ ਦਲੀਲਾਂ ਸੁਣਨ ਲਈ ਮਾਮਲੇ ਦੀ ਸੁਣਵਾਈ 25 ਮਈ ਲਈ ਪਾ ਦਿੱਤੀ ਸੀ। ਵਿਸ਼ੇਸ਼ ਜੱਜ ਪ੍ਰਵੀਨ ਸਿੰਘ ਨੇ ਯਾਸੀਨ ਮਲਿਕ ਨੂੰ ਯੂਏਪੀਏ ਅਤੇ ਆੲਪੀਸੀ ਦੀਆਂ ਧਾਰਾਵਾਂ ਤਹਿਤ ਵੱਖ ਵੱਖ ਅਪਰਾਧਾਂ ਲਈ ਵੱਖ-ਵੱਖ ਮਿਆਦ ਦੀ ਸਜ਼ਾ ਸੁਣਾਈ ਹੈ। ਇਹ ਸਾਰੀਆਂ ਸਜ਼ਾਵਾਂ ਇਕੱਠੀਆਂ ਚੱਲਣਗੀਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All