ਅਦਾਲਤਾਂ ਰਿਕਵਰੀ ਏਜੰਟ ਵਜੋਂ ਕੰਮ ਨਹੀਂ ਕਰ ਸਕਦੀਆਂ: ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤਾਂ ਵਸੂਲੀ (ਰਿਕਵਰੀ) ਏਜੰਟ ਵਜੋਂ ਕੰਮ ਨਹੀਂ ਕਰ ਸਕਦੀਆਂ ਅਤੇ ਝਗੜੇ ਵਿੱਚ ਦੋਵਾਂ ਧਿਰਾਂ ਵੱਲੋਂ ਦੀਵਾਨੀ ਮਾਮਲਿਆਂ ਨੂੰ ਅਪਰਾਧਕ ਮਾਮਲਿਆਂ ਵਿੱਚ ਬਦਲਣ ਦੇ ਰੁਝਾਨ ਦੀ ਨਿੰਦਾ ਕੀਤੀ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐੱਨ ਕੋਟੀਸ਼ਵਰ ਸਿੰਘ ਦੀ...
Advertisement
ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤਾਂ ਵਸੂਲੀ (ਰਿਕਵਰੀ) ਏਜੰਟ ਵਜੋਂ ਕੰਮ ਨਹੀਂ ਕਰ ਸਕਦੀਆਂ ਅਤੇ ਝਗੜੇ ਵਿੱਚ ਦੋਵਾਂ ਧਿਰਾਂ ਵੱਲੋਂ ਦੀਵਾਨੀ ਮਾਮਲਿਆਂ ਨੂੰ ਅਪਰਾਧਕ ਮਾਮਲਿਆਂ ਵਿੱਚ ਬਦਲਣ ਦੇ ਰੁਝਾਨ ਦੀ ਨਿੰਦਾ ਕੀਤੀ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐੱਨ ਕੋਟੀਸ਼ਵਰ ਸਿੰਘ ਦੀ ਬੈਂਚ ਨੇ ਕਿਹਾ ਕਿ ਬਕਾਇਆ ਰਕਮ ਦੀ ਵਸੂਲੀ ਲਈ ਗ੍ਰਿਫ਼ਤਾਰੀ ਦੀ ਧਮਕੀ ਨਹੀਂ ਦਿੱਤੀ ਜਾ ਸਕਦੀ। ਹਾਲ ਹੀ ਵਿੱਚ ਇਹ ਰੁਝਾਨ ਬਣ ਗਿਆ ਹੈ ਕਿ ਧਿਰਾਂ ਵੱਲੋਂ ਰਕਮ ਦੀ ਵਸੂਲੀ ਲਈ ਅਪਰਾਧਕ ਮਾਮਲੇ ਦਰਜ ਕਰਵਾਉਂਦੇ ਹਨ, ਜਦਕਿ ਇਹ ਪੂਰੀ ਤਰ੍ਹਾਂ ਦੀਵਾਨੀ ਵਿਵਾਦ ਹੈ। ਸੁਪਰੀਮ ਕੋਰਟ ਨੇ ਇਹ ਟਿੱਪਣੀਆਂ ਸੋਮਵਾਰ ਨੂੰ ਉੱਤਰ ਪ੍ਰਦੇਸ਼ ਨਾਲ ਜੁੜੇ ਇੱਕ ਅਪਰਾਧਿਕ ਮਾਮਲੇ ਵਿੱਚ ਕੀਤੀਆਂ। ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਪੇਸ਼ ਹੋਏ ਐਡੀਸ਼ਨਲ ਸੌਲੀਸਿਟਰ ਜਨਰਲ ਕੇ ਐੱਮ ਨਟਰਾਜ ਨੇ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਵਧੀਆਂ ਹਨ। ਬੈਂਚ ਨੇ ਨਟਰਾਜ ਨੂੰ ਕਿਹਾ ਕਿ ਉਹ ਇਸ ਬਾਰੇ ਨਿਰਦੇਸ਼ ਪ੍ਰਾਪਤ ਕਰਨ ਅਤੇ ਦੋ ਹਫ਼ਤਿਆਂ ਵਿੱਚ ਅਦਾਲਤ ਨੂੰ ਸੂਚਿਤ ਕਰਨ।
Advertisement
Advertisement