ਨਵੀਂ ਦਿੱਲੀ, 9 ਅਪਰੈਲ
ਕਰੋਨਾ ਰੋਕੂ ਟੀਕੇ ਬਣਾਉਣ ਵਾਲੇ ਸੀਰਮ ਇੰਸਟੀਚਿਊਟ ਆਫ ਇੰਡੀਆ ਤੇ ਭਾਰਤ ਬਾਇਓਟੈਕ ਵੱਲੋਂ ਕਰੋਨਾ ਦੀ ਇਹਤਿਹਾਤੀ ਡੋਜ਼ ਦੀ ਕੀਮਤ ਘਟਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਸਰਕਾਰ ਨਾਲ ਮੀਟਿੰਗ ਕਰਨ ਤੋਂ ਬਾਅਦ ਨਿੱਜੀ ਹਸਪਤਾਲਾਂ ਲਈ ਕੋਵਿਡ-19 ਵੈਕਸੀਨ ਦੀ ਇਹਤਿਹਾਤੀ ਖੁਰਾਕ ਦੀਆਂ ਕੀਮਤਾਂ ਨੂੰ 600 ਤੋਂ ਘਟਾ ਕੇ 225 ਰੁਪਏ ਪ੍ਰਤੀ ਡੋਜ਼ ਕਰਨ ਦਾ ਫੈਸਲਾ ਕੀਤਾ ਹੈ। ਸੀਰਮ ਦੇ ਸੀਈਓ ਅਦਾਰ ਪੂਨਾਵਾਲਾ ਨੇ ਟਵੀਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਕੇਂਦਰ ਸਰਕਾਰ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਪ੍ਰਾਈਵੇਟ ਹਸਪਤਾਲਾਂ ਲਈ ਕੋਵੀਸ਼ੀਲਡ ਵੈਕਸੀਨ ਦੀ ਕੀਮਤ 225 ਰੁਪਏ ਪ੍ਰਤੀ ਖੁਰਾਕ ਕਰ ਦਿੱਤੀ ਗਈ ਹੈ।