ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੋਵਿਡ : ਅਪਰੈਲ ਤੋਂ ਜੁਲਾਈ ਤੱਕ ਭਾਰਤ ਵਿੱਚ 164 ਮੌਤਾਂ

ਸਿਹਤ ਮੰਤਰਾਲੇ ਨੇ ਲੋਕ ਸਭਾ ਵਿੱਚ ਵੇਰਵੇ ਕੀਤੇ ਸਾਂਝੇ
Advertisement

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਲੋਕ ਸਭਾ ਵਿੱਚ ਦੱਸਿਆ ਕਿ ਇਸ ਸਾਲ 1 ਅਪਰੈਲ ਤੋਂ 22 ਜੁਲਾਈ ਵਿਚਕਾਰ ਭਾਰਤ ਵਿੱਚ ਕੋਵਿਡ-19 ਨਾਲ ਸਬੰਧਤ 164 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਉਹ ਲੋਕ ਸ਼ਾਮਲ ਹਨ, ਜੋ ਪਹਿਲਾਂ ਕਿਸੇ ਬਿਮਾਰੀ ਤੋਂ ਪੀੜਤ ਹਨ।

ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਪ੍ਰਤਾਪਰਾਓ ਜਾਧਵ( Prataprao Jadhav) ਨੇ ਕਿਹਾ ਕਿ ਮਈ ਦੇ ਅੰਤ ਤੋਂ ਕੋਵਿਡ-19 ਦੇ ਮਾਮਲਿਆਂ ਵਿੱਚ ਥੋੜ੍ਹਾ ਜਿਹਾ ਇਜ਼ਾਫ਼ਾ ਹੋਇਆ ਸੀ ਪਰ ਜੂਨ ਤੱਕ ਸਥਿਤੀ ਵਿੱਚ ਕਾਫ਼ੀ ਸੁਧਾਰ ਹੋਇਆ। ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੁਆਰਾ ਰਿਪੋਰਟ ਕੀਤੇ ਗਏ ਅੰਕੜੇ ਸਿਹਤ ਮੰਤਰਾਲੇ ਦੀ ਅਧਿਕਾਰਤ ਵੈਬਸਾਈਟ 'ਤੇ ਉਪਲਬਧ ਹਨ।

Advertisement

ਉਨ੍ਹਾਂ ਕਿਹਾ ਕਿ ਸਰਕਾਰ ਚਾਰ ਨਵੇਂ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲੋਜੀ, ਇੱਕ ਨੈਸ਼ਨਲ ਇੰਸਟੀਚਿਊਟ ਫਾਰ ਵਨ ਹੈਲਥ, ਅਤੇ ਅੰਤਰਰਾਸ਼ਟਰੀ ਸਿਹਤ ਜੋਖ਼ਮਾਂ ਦੇ ਪ੍ਰਬੰਧਨ ਲਈ ਹਵਾਈ ਅੱਡੇ ਦੇ ਸਿਹਤ ਦਫਤਰਾਂ ਅਤੇ ਕੁਆਰੰਟੀਨ ਸੈਂਟਰਾਂ ਦਾ ਵਿਸਥਾਰ ਵੀ ਕਰ ਰਹੀ ਹੈ। ਇਹ ਪਹਿਲਕਦਮੀਆਂ ਭਵਿੱਖ ਦੀਆਂ ਮਹਾਂਮਾਰੀਆਂ ਅਤੇ ਸਿਹਤ ਐਮਰਜੈਂਸੀ ਤੋਂ ਦੇਸ਼ ਦੀ ਰੱਖਿਆ ਲਈ ਇੱਕ ਲੰਬੇ ਸਮੇਂ ਦੀ ਰਣਨੀਤੀ ਦਾ ਹਿੱਸਾ ਹਨ।

Advertisement
Tags :
164 Covid Deathshealth ministryHealth Ministry tells Lok SabhaPre-Existing Comorbid Conditions