ਨਵੀਂ ਦਿੱਲੀ, 12 ਜਨਵਰੀ
ਕੋਵਿਡ-19 ਦੇ ਨਵੇਂ ਸਰੂਪ ਓਮੀਕਰੋਨ ਕਾਰਨ ਲਾਗ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਨਾਲ ਗੱਲਬਾਤ ਕਰਨਗੇ। ਸਰਕਾਰੀ ਸੂਤਰਾਂ ਨੇ ਅੱਜ ਦੱਸਿਆ ਕਿ ਪ੍ਰਧਾਨ ਮੰਤਰੀ ਵੀਰਵਾਰ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਸ਼ਾਮ ਨੂੰ 4.30 ਵਜੇ ਵੀਡੀਓ ਕਾਨਫ਼ਰੰਸ ਰਾਹੀਂ ਗੱਲਬਾਤ ਕਰਨਗੇ। -ਪੀਟੀਆਈ