ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਵਿਦੇਸ਼ੀ ਯਾਤਰੀਆਂ ਲਈ ਭਾਰਤ ’ਚ ਆਉਣ ਤੋਂ ਪਹਿਲਾਂ ਕੋਵਿਡ ਵੈਕਸੀਨ ਸਰਟੀਫਿਕੇਟ ਜਾਂ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ਏਅਰ ਸੁਵਿਧਾ ਪੋਰਟਲ ’ਤੇ ਅਪਲੋਡ ਕਰਨ ਦੀ ਸ਼ਰਤ ਖ਼ਤਮ ਕਰਨ ਬਾਰੇ ਵਿਚਾਰ ਕੀਤਾ ਜਾ ਰਹੀ ਹੈ। ਹਾਲਾਂਕਿ, ਪੋਰਟਲ ’ਤੇ ਸਵੈ-ਘੋਸ਼ਣਾ ਫਾਰਮ ਭਰਨ ਸਬੰਧੀ ਮੌਜੂਦਾ ਸ਼ਰਤ ਜਾਰੀ ਰਹੇਗੀ। -ਪੀਟੀਆਈ