ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵੀਡੀਓ: ਸੀਪੀ ਰਾਧਾਕ੍ਰਿਸ਼ਨਨ ਨੇ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਹਲਫ਼ ਲਿਆ

ਰਾਸ਼ਟਰਪਤੀ ਮੁਰਮੂ ਨੇ ਸਹੁੰ ਚੁਕਾਈ; ਹਲਫ਼ਦਾਰੀ ਸਮਾਗਮ ਵਿਚ ਜਗਦੀਪ ਧਨਖੜ ਵੀ ਨਜ਼ਰ ਆਏ
Advertisement

ਸੀਪੀ ਰਾਧਾਕ੍ਰਿਸ਼ਨਨ ਨੇ ਸ਼ੁੱਕਰਵਾਰ ਨੂੰ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਹਲਫ਼ ਲਿਆ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਸਵੇਰੇ ਰਾਸ਼ਟਰਪਤੀ ਭਵਨ ਵਿਚ ਸੰਖੇਪ ਸਮਾਗਮ ਦੌਰਾਨ 67 ਸਾਲ ਰਾਧਾਕ੍ਰਿਸ਼ਨਲ ਨੂੰ ਅਹੁਦੇ ਦਾ ਹਲਫ਼ ਦਿਵਾਇਆ। ਲਾਲ ਕੁੜਤੇ ਵਿਚ ਨਜ਼ਰ ਆਏ ਰਾਧਾਕ੍ਰਿਸ਼ਨਨ ਨੇ ਭਗਵਾਨ ਦੇ ਨਾਮ ’ਤੇ ਅੰਗਰੇਜ਼ੀ ਵਿਚ ਸਹੁੰ ਚੁੱਕੀ।

Advertisement

ਰਾਧਾਕ੍ਰਿਸ਼ਨਨ ਨੇ ਮੰਗਲਵਾਰ ਨੂੰ ਹੋਈ ਉਪ ਰਾਸ਼ਟਰਪਤੀ ਦੀ ਚੋਣ ਵਿਚ ‘ਇੰਡੀਆ’ ਗੱਠਜੋੜ ਦੇ ਸਾਂਝੇ ਉਮੀਦਵਾਰ ਬੀ.ਸੁਦਰਸ਼ਨ ਰੈੱਡੀ ਨੂੰ 152 ਵੋਟਾਂ ਨਾਲ ਹਰਾਇਆ।

 

ਜਗਦੀਪ ਧਨਖੜ ਵੱਲੋਂ 21 ਜੁਲਾਈ ਨੂੰ ਅਚਾਨਕ ਸਿਹਤ ਕਾਰਨਾਂ ਦੇ ਹਵਾਲੇ ਨਾਲ ਅਸਤੀਫ਼ਾ ਦਿੱਤੇ ਜਾਣ ਕਰਕੇ ਉਪ ਰਾਸ਼ਟਰਪਤੀ ਦੀ ਚੋਣ ਕਰਵਾਉਣ ਪਈ।

ਹਲਫ਼ਦਾਰੀ ਸਮਾਗਮ ਵਿਚ ਧਨਖੜ ਨੇ ਵੀ ਸ਼ਿਰਕਤ ਕੀਤੀ। ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਧਨਖੜ ਪਹਿਲੀ ਵਾਰ ਜਨਤਕ ਤੌਰ ’ਤੇ ਨਜ਼ਰ ਆਏ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਵੀ ਇਸ ਮੌਕੇ ਹਾਜ਼ਰ ਸਨ। ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਅਤੇ ਵੈਂਕਈਆ ਨਾਇਡੂ ਵੀ ਇਸ ਸਮਾਰੋਹ ਵਿੱਚ ਮੌਜੂਦ ਸਨ।

Advertisement
Tags :
#NewVicePresident#OathOfOffice#PoliticalTransition#RashtrapatiBhavan#VicePresidentElectionC P RadhakrishnanCPRadhakrishnanIndianPoliticsJagdeep DhankharMaharashtraGovernorOath ceremonyPresident Draupadi MurmuPresidentMurmuRashtrapati BhawanVice PresidentVicePresidentIndia
Show comments