ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੀ ਪੀ ਰਾਧਾਕ੍ਰਿਸ਼ਨਨ ਸ਼ੁੱਕਰਵਾਰ ਨੂੰ ਚੁੱਕਣਗੇ ਉਪ ਰਾਸ਼ਟਰਪਤੀ ਵਜੋਂ ਸਹੁੰ

C P Radhakrishnan likely to take oath as vice president on Sep 12
Advertisement

ਸੀ ਪੀ ਰਾਧਾਕ੍ਰਿਸ਼ਨਨ ਨੂੰ ਸ਼ੁੱਕਰਵਾਰ ਨੂੰ ਦੇਸ਼ ਦੇ ਅਗਲੇ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਰਾਸ਼ਟਰਪਤੀ ਦਰੋਪਦੀ ਮੁਰਮੂ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ।

ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰਪਤੀ ਵੱਲੋਂ 12 ਸਤੰਬਰ ਨੂੰ ਰਾਸ਼ਟਰਪਤੀ ਭਵਨ ਵਿੱਚ ਰਸਮੀ ਸਮਾਰੋਹ ਵਿੱਚ ਰਾਧਾਕ੍ਰਿਸ਼ਨਨ ਨੂੰ ਅਹੁਦੇ ਦੀ ਸਹੁੰ ਚੁਕਾਉਣ ਦੀ ਉਮੀਦ ਹੈ।

Advertisement

ਦੱਸਣਯੋਗ ਹੈ ਕਿ ਰਾਧਾਕ੍ਰਿਸ਼ਨਨ (67) ਨੇ ਮੰਗਲਵਾਰ ਨੂੰ ਉਪ ਰਾਸ਼ਟਰਪਤੀ ਚੋਣ ਜਿੱਤੀ ਸੀ। ਉਨ੍ਹਾਂ ਨੇ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਬੀ. ਸੁਦਰਸ਼ਨ ਰੈੱਡੀ ਨੂੰ 152 ਵੋਟਾਂ ਦੇ ਫਰਕ ਨਾਲ ਹਰਾਇਆ।

ਜਗਦੀਪ ਧਨਖੜ ਨੇ 21 ਜੁਲਾਈ ਨੂੰ ਅਚਾਨਕ ਸਿਹਤ ਕਾਰਨਾਂ ਦੇ ਹਵਾਲੇ ਨਾਲ ਅਸਤੀਫ਼ਾ ਦੇ ਦਿੱਤਾ ਸੀ, ਜਿਸ ਕਾਰਨ ਇਹ ਚੋਣ ਕਰਵਾਉਣ ਦੀ ਲੋੜ ਪਈ ਸੀ।

Advertisement
Show comments