ਨਵੀਂ ਦਿੱਲੀ: ਸੀਪੀਆਈ ਦੇ ਸੰਸਦ ਮੈਂਬਰ ਵਿਨੈ ਵਿਸ਼ਵਾਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਊਹ ਹਾਥਰਸ ਮਾਮਲੇ ’ਚ ਦਖ਼ਲ ਦੇ ਕੇ ਇਸ ਦੀ ਸੁਣਵਾਈ ਊੱਤਰ ਪ੍ਰਦੇਸ਼ ਤੋਂ ਬਾਹਰ ਯਕੀਨੀ ਬਣਾਊਣ। ਰਾਜ ਸਭਾ ਮੈਂਬਰ ਨੇ ਪੱਤਰ ’ਚ ਕਿਹਾ ਹੈ ਕਿ ਇਸ ਮਾਮਲੇ ’ਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਨਿਰਪੱਖ ਅਤੇ ਫੌਰੀ ਸੁਣਵਾਈ ਹੋਣੀ ਚਾਹੀਦੀ ਹੈ। ਊਧਰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਊੱਤਰ ਪ੍ਰਦੇਸ਼ ਸਰਕਾਰ ’ਤੇ ਦੋਸ਼ ਲਾਇਆ ਕਿ ਊਹ ਹਾਥਰਸ ਕਾਂਡ ਦੇ ਦੋਸ਼ੀਆਂ ਨੂੰ ਬਚਾਊਣ ਦੀ ਕੋਸ਼ਿਸ਼ ਕਰ ਰਹੀ ਹੈ। ਊਨ੍ਹਾਂ ਵੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। -ਪੀਟੀਆਈ