ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੜਬੜ ਦੇ ਖਦਸ਼ੇ ਕਾਰਨ ਸਿਰਜਣਾਤਮਕ ਆਜ਼ਾਦੀ ਨਹੀਂ ਰੋਕੀ ਜਾ ਸਕਦੀ: ਬੰਬੇ ਹਾਈਕੋਰਟ

ਫ਼ਿਲਮ ‘ਐਮਰਜੈਂਸੀ’ ਨੂੰ ਸੈਂਸਰ ਸਰਟੀਫ਼ਿਕੇਟ ਦੇਣ ਵਿਚ ਦੇਰੀ ਲਈ ਨਾਰਾਜ਼ਗੀ ਜ਼ਾਹਿਰ ਕੀਤੀ
Advertisement

ਮੁੰਬਈ, 19 ਸਤੰਬਰ

Emergency Movie Release Date: ਬੰਬੇ ਹਾਈ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਰਚਨਾਤਮਕ ਆਜ਼ਾਦੀ ਅਤੇ ਪ੍ਰਗਟਾਵੇ ਦੀ ਆਜ਼ਾਦੀ ਨੂੰ ਰੋਕਿਆ ਨਹੀਂ ਜਾ ਸਕਦਾ ਅਤੇ ਸੈਂਸਰ ਬੋਰਡ ਕਿਸੇ ਫ਼ਿਲਮ ਨੂੰ ਸਿਰਫ਼ ਇਸ ਲਈ ਪ੍ਰਮਾਣਿਤ ਕਰਨ ਤੋਂ ਇਨਕਾਰ ਨਹੀਂ ਕਰ ਸਕਦਾ ਕਿਉਂਕਿ ਕਾਨੂੰਨ ਵਿਵਸਥਾ ਦੀ ਗੜਬੜ ਦਾ ਖਦਸ਼ਾ ਹੈ। ਜਸਟਿਸ ਬੀਪੀ ਕੋਲਾਬਾਵਾਲਾ ਅਤੇ ਫਿਰਦੋਸ਼ ਪੂਨੀਵਾਲਾ ਦੀ ਡਿਵੀਜ਼ਨ ਬੈਂਚ ਨੇ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਨੂੰ ਸਰਟੀਫਿਕੇਟ ਜਾਰੀ ਕਰਨ ’ਤੇ ਫ਼ੈਸਲਾ ਨਾ ਲੈਣ ’ਤੇ ਸੈਂਟਰਲ ਬੋਰਡ ਆਫ਼ ਫ਼ਿਲਮ ਸਰਟੀਫ਼ਿਕੇਸ਼ਨ (CBFC) ’ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਇਸ ’ਤੇ 25 ਸਤੰਬਰ ਤੱਕ ਫ਼ੈਸਲਾ ਲੈਣਾ ਦਾ ਆਦੇਸ਼ ਦਿੱਤਾ। ਕੋਰਟ ਨੇ ਪੁੱਛਿਆ ਕਿ ਸੀਬੀਐਫਸੀ ਸੋਚਦੀ ਹੈ ਕੀ ਇਸ ਦੇਸ਼ ਦੇ ਲੋਕ ਇੰਨੇ ਭੋਲੇ ਹਨ ਕਿ ਫ਼ਿਲਮ ਵਿੱਚ ਦਿਖਾਈ ਗਈ ਹਰ ਚੀਜ਼ ’ਤੇ ਵਿਸ਼ਵਾਸ ਕਰਨਗੇ।

Advertisement

ਬੈਂਚ ਨੇ ਕਿਹਾ ਕਿ ਤੁਹਾਨੂੰ (ਸੀਬੀਐਫਸੀ) ਨੂੰ ਇੱਕ ਜਾਂ ਦੂਜੇ ਤਰੀਕੇ ਨਾਲ ਫ਼ੈਸਲਾ ਲੈਣਾ ਪਵੇਗਾ। ਤੁਹਾਡੇ ਵਿੱਚ ਇਹ ਕਹਿਣ ਦੀ ਹਿੰਮਤ ਹੋਣੀ ਚਾਹੀਦੀ ਹੈ ਕਿ ਇਹ ਫ਼ਿਲਮ ਰਿਲੀਜ਼ ਨਹੀਂ ਹੋ ਸਕਦੀ, ਘੱਟੋ-ਘੱਟ ਤਦ ਅਸੀਂ ਤੁਹਾਡੀ ਹਿੰਮਤ ਅਤੇ ਦਲੇਰੀ ਦੀ ਕਦਰ ਕਰਾਂਗੇ। ਪੀਟੀਆਈ

 

 

#Kangna Ranaut #Emergency Film #Emergency Movie #Emergency Movie Release Date

Advertisement
Tags :
Emergency FilmEmergency MovieEmergency Movie Release DateKangana New MovieKangna Ranaut