ਨਵੀਂ ਦਿੱਲੀ:
ਕਾਂਗਰਸ ਨੇ ਸਰਕਾਰ ਦੇ ਉਸ ਬਿਆਨ ’ਤੇ ਸਵਾਲ ਉਠਾਏ ਹਨ, ਜਿਸ ’ਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਭਾਰਤ ਇਸ ਸਾਲ ਦੇ ਅਖੀਰ ਤੱਕ 18 ਸਾਲ ਤੋਂ ਵੱਧ ਉਮਰ ਵਾਲੀ ਅਬਾਦੀ ਨੂੰ ਕਰੋਨਾ ਤੋਂ ਬਚਾਅ ਦੇ ਟੀਕੇ ਲਗਾਉਣ ਦੀ ਸਥਿਤੀ ’ਚ ਹੋਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਟੀਕਾਕਰਨ ਦੀ ਰਫ਼ਤਾਰ ਨਾ ਵਧਾਈ ਗਈ ਤਾਂ ਕਰੋਨਾ ਮਹਾਮਾਰੀ ਦੀ ਤੀਜੀ ਲਹਿਰ ਨੂੰ ਰੋਕਣਾ ਮੁਸ਼ਕਲ ਹੋਵੇਗਾ। ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਨੇ ਕਿਹਾ ਕਿ ਆਈਐੱਮਐੱਫ ਅਤੇ ਡਬਲਿਊਐੱਚਓ ਨੇ ਭਾਰਤ ਨੂੰ ਟੀਕਾਕਰਨ ਦੀ ਹੌਲੀ ਰਫ਼ਤਾਰ ਦੇ ਸਿੱਟੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੀ ਅਤੇ ਉਸ ਨੂੰ ਚਿਤਾਵਨੀਆਂ ’ਤੇ ਗੌਰ ਕਰਕੇ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਦੇ ਯਤਨ ਤੇਜ਼ ਕਰਨੇ ਚਾਹੀਦੇ ਹਨ।
-ਪੀਟੀਆਈ