ਨਵੀਂ ਦਿੱਲੀ, 18 ਜੂਨ
ਦਿੱਲੀ ਹਾਈ ਕੋਰਟ ਨੇ ਸ਼ਹਿਰ ਦੇ ਬਜ਼ਾਰਾਂ ਵਿੱਚ ਕੋਵਿਡ-19 ਨਿਯਮਾਂ ਦੀ ਉਲੰਘਣਾ ਦਾ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਸਖ਼ਤ ਕਦਮ ਚੁੱਕਣ ਤੇ ਦੁਕਾਨਦਾਰਾਂ ਨੂੰ ਜਾਗਰੂਕ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ ਕਿ ਕੋਵਿਡ-19 ਦੇ ਨਿਯਮਾਂ ਦੀ ਅਜਿਹੀ ਉਲੰਘਣਾ ਵਾਇਰਸ ਦੀ ਤੀਜੀ ਲਹਿਰ ਪੈਦਾ ਕਰ ਸਕਦੀ ਹੈ, ਜਿਸ ਦੀ ਇਜਾਜ਼ਤ ਬਿਲਕੁਲ ਵੀ ਨਹੀਂ ਦਿੱਤੀ ਜਾ ਸਕਦੀ।