ਸ਼ਾਹ ਦੀ ਸ਼ਹਿ ’ਤੇ ਵੋਟਰਾਂ ਨੂੰ ਤੰਗ ਕਰ ਰਹੀ ਹੈ ਸੀਆਰਪੀਐਫ: ਮਮਤਾ

ਤ੍ਰਿਣਮੂਲ ਕਾਂਗਰਸ ਸੁਪਰੀਮੋ ਨੇ ਚੋਣ ਕਮਿਸ਼ਨ ਨੂੰ ਨੋਟਿਸ ਲੈਣ ਦੀ ਅਪੀਲ ਕੀਤੀ

ਸ਼ਾਹ ਦੀ ਸ਼ਹਿ ’ਤੇ ਵੋਟਰਾਂ ਨੂੰ ਤੰਗ ਕਰ ਰਹੀ ਹੈ ਸੀਆਰਪੀਐਫ: ਮਮਤਾ

ਕੂਚ ਬਿਹਾਰ ਜ਼ਿਲ੍ਹੇ ਦੇ ਬਾਨੇਸਵਰ ਵਿੱਚ ਰੋਣ ਪ੍ਰਚਾਰ ਦੌਰਾਨ ਫੁਟਬਾਲ ਸੁਟਦੀ ਹੋਈ ਮੁੱਖ ਮੰਤਰੀ ਮਮਤਾ ਬੈਨਰਜੀ। -ਫੋਟੋ: ਪੀਟੀਆਈ

ਬਨੇਸਵਰ, 7 ਅਪਰੈਲ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਦੋਸ਼ ਲਾਇਆ ਕਿ ਸੀਆਰਪੀਐਫ ਦੇ ਮੁਲਾਜ਼ਮ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸ਼ਹਿ ’ਤੇ ਸੂਬੇ ਵਿਚ ਵੋਟਰਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਕੂਚ ਬਿਹਾਰ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਮਮਤਾ ਨੇ ਦੋਸ਼ ਲਾਇਆ ਕਿ ਕੇਂਦਰੀ ਬਲਾਂ ਦੇ ਕਰਮਚਾਰੀ ਔਰਤਾਂ ਨਾਲ ਛੇੜਛਾੜ ਕਰ ਰਹੇ ਹਨ ਤੇ ਵਿਧਾਨ ਸਭਾ ਚੋਣਾਂ ਦੇ ਅਮਲ ਦੌਰਾਨ ਲੋਕਾਂ ਨੂੰ ਕੁੱਟ ਰਹੇ ਹਨ। ਇਸ ਤੋਂ ਇਲਾਵਾ ਵੋਟਰਾਂ ਨੂੰ ਵੋਟ ਪਾਉਣ ਤੋਂ ਵੀ ਰੋਕ ਰਹੇ ਹਨ। ਬੈਨਰਜੀ ਨੇ ਕਿਹਾ ਕਿ ਅਜਿਹਾ ਕਰਨ ਲਈ ਉਨ੍ਹਾਂ ਨੂੰ ਅਮਿਤ ਸ਼ਾਹ ਹਦਾਇਤਾਂ ਦੇ ਰਹੇ ਹਨ। ਬੈਨਰਜੀ ਨੇ ਦਾਅਵਾ ਕੀਤਾ ਕਿ ਚੋਣਾਂ ਦੌਰਾਨ ਹੁਣ ਤੱਕ 10 ਜਣੇ ਮਾਰੇ ਗਏ ਹਨ। ਟੀਐਮਸੀ ਸੁਪਰੀਮੋ ਨੇ ਕਿਹਾ ਕਿ ‘ਚੋਣ ਕਮਿਸ਼ਨ ਪ੍ਰਸ਼ਾਸਨ ਚਲਾ ਰਿਹਾ ਹੈ। ਕਿਰਪਾ ਕਰ ਕੇ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਚੋਣ ਪ੍ਰਕਿਰਿਆ ਦੌਰਾਨ ਕਿਸੇ ਦੀ ਜਾਨ ਨਾ ਜਾਵੇ।’ ਮਮਤਾ ਨੇ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਸੀਆਰਪੀਐਫ ਕਰਮਚਾਰੀ ਜੋ ਇਸ ਵੇਲੇ ਰਾਜ ਵਿਚ ਚੋਣ ਡਿਊਟੀ ਉਤੇ ਹਨ, ਦੀ ਨਿਗਰਾਨੀ ਕੀਤੀ ਜਾਵੇ। ਕੇਂਦਰੀ ਬਲਾਂ ਵੱਲੋਂ ਰਾਜ ਦੀਆਂ ਲੜਕੀਆਂ ਨਾਲ ਛੇੜਛਾੜ ਦੇ ਕਈ ਕੇਸ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਸੂਬੇ ਵਿਚ ਤੀਜੇ ਗੇੜ ਦੀਆਂ ਚੋਣਾਂ ਦੌਰਾਨ ਮੰਗਲਵਾਰ ਨੂੰ ਕਈ ਉਮੀਦਵਾਰਾਂ ਉਤੇ ਹਮਲਾ ਕੀਤਾ ਗਿਆ ਸੀ। ਇਸ ਤੋਂ ਇਲਾਵਾ ਸਿਆਸੀ ਧਿਰਾਂ ਦੇ ਵਰਕਰਾਂ ਵੱਲੋਂ ਵੀ ਇਕ-ਦੂਜੇ ਨੂੰ ਨਿਸ਼ਾਨਾ ਬਣਾਇਆ ਗਿਆ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All