ਸ੍ਰੀਨਗਰ: ਜੰਮੂ ਕਸ਼ਮੀਰ ਦੇ ਸ੍ਰੀਨਗਰ ਜ਼ਿਲ੍ਹੇ ਵਿਚ ਅੱਜ ਹੋਏ ਇਕ ਸੜਕ ਹਾਦਸੇ ਵਿਚ ਸੀਆਰਪੀਐਫ ਦੇ ਜਵਾਨ ਦੀ ਮੌਤ ਹੋ ਗਈ। ਹਾਦਸੇ ਵਿਚ 12 ਹੋਰ ਜ਼ਖ਼ਮੀ ਹੋ ਗਏ। ਪੁਲੀਸ ਮੁਤਾਬਕ ਹੈਦਰਪੋਰਾ ਬਾਈਪਾਸ ’ਤੇ ਸੀਆਰਪੀਐਫ ਦੇ ਵਾਹਨ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿਚ 13 ਸੀਆਰਪੀਐਫ ਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਜਿਨ੍ਹਾਂ ਵਿਚੋਂ ਇਕ ਕਾਂਸਟੇਬਲ ਐਮ.ਐਨ. ਮਨੀ ਦੀ ਮੌਤ ਹੋ ਗਈ। -ਆਈਏਐਨਐੱਸ