ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਫਰਵਰੀ
ਦਿੱਲੀ ਵਿਚ ਅਮਨ-ਕਾਨੂੰਨ ਦੀ ਸਥਿਤੀ ’ਤੇ ਵਿਚਾਰ ਕਰਨ ਤੋਂ ਬਾਅਦ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐੱਫ) ਨੇ ਕੌਮੀ ਰਾਜਧਾਨੀ ’ਚ ਤਾਇਨਾਤ ਆਪਣੇ ਸਾਰੇ ਨੋਡਲ ਅਧਿਕਾਰੀ ਵਾਪਸ ਲੈ ਲਏ ਹਨ। ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਵਾਪਸ ਆਪਣੇ ਅਹੁਦਿਆਂ ’ਤੇ ਸ਼ਾਮਲ ਹੋਣ। ਇਨ੍ਹਾਂ ਅਧਿਕਾਰੀਆਂ ਨੂੰ 26 ਜਨਵਰੀ ਦੀ ਹਿੰਸਾ ਤੋਂ ਬਾਅਦ ਕੌਮੀ ਰਾਜਧਾਨੀ ’ਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਤਾਇਨਾਤ ਕੀਤਾ ਗਿਆ ਸੀ। ਸੀਆਰਪੀਐੱਫ ਨੇ ਆਪਣੇ ਪੱਤਰ ’ਚ ਕਿਹਾ ਹੈ ਕਿ ਇਹ ਫ਼ੈਸਲਾ ਦਿੱਲੀ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਧਿਆਨ ’ਚ ਰੱਖਣ ਤੋਂ ਬਾਅਦ ਲਿਆ ਗਿਆ ਹੈ। ਸੀਆਰਪੀਐੱਫ ਨੇ ਪੱਤਰ ਵਿੱਚ ਕਿਹਾ ਕਿ ਦਿੱਲੀ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਹੋਇਆ ਹੈੈ, ਇਸ ਲਈ ਅਧਿਕਾਰੀ ਵਾਪਸ ਲਏ ਜਾ ਰਹੇ ਹਨ।