ਮੁੰਬਈ: ਸ਼ਿਵ ਸੈਨਾ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਵਰਤਾਰੇ ਦੀ ਆਲੋਚਨਾ ਕਰਦਿਆਂ ਅੱਜ ਕਿਹਾ ਕਿ ਇਸ ਵੇਲੇ ਜਦੋਂ ਉੱਤਰ ਭਾਰਤ ਵਿੱਚ ਠੰਢ ਜ਼ੋਰਾਂ ’ਤੇ ਹੈ, ਅਜਿਹੇ ਵਿੱਚ ਕਿਸਾਨਾਂ ’ਤੇ ਠੰਢੇ ਪਾਣੀ ਦੀਆਂ ਬੁਛਾੜਾਂ ਮਾਰਨਾ ਕਰੂਰਤਾ ਹੈ। ਪਾਰਟੀ ਦੇ ਅਖ਼ਬਾਰ ‘ਸਾਮਨਾ’ ’ਚ ਪਾਰਟੀ ਨੇ ਕਿਹਾ, ‘‘ਸਾਡੇ ਕਿਸਾਨਾਂ ਨਾਲ ਅਤਿਵਾਦੀਆਂ ਵਾਂਗ ਵਿਵਹਾਰ ਕੀਤਾ ਜਾ ਰਿਹਾ ਹੈ।’’ -ਪੀਟੀਆਈ