ਕਰੂਜ਼ ਡਰੱਗਜ਼ ਕੇਸ: 25 ਕਰੋੜ ਰੁਪਏ ਦੀ ਵੱਢੀ ਮੰਗਣ ਦੇ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ

ਆਰੀਅਨ ਖ਼ਾਨ ਦੀ ਰਿਹਾਈ ਲਈ ਮੰਗੀ ਗਈ ਸੀ ਰਕਮ, ਗਿਆਨੇਸ਼ਵਰ ਸਿੰਘ ਕਰਨਗੇ ਜਾਂਚ ਦੀ ਅਗਵਾਈ

ਕਰੂਜ਼ ਡਰੱਗਜ਼ ਕੇਸ: 25 ਕਰੋੜ ਰੁਪਏ ਦੀ ਵੱਢੀ ਮੰਗਣ ਦੇ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ

ਨਵੀਂ ਦਿੱਲੀ, 25 ਅਕਤੂਬਰ

ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਕਰੂਜ਼ ਡਰੱਗਜ਼ ਕੇਸ ਵਿੱਚ ਬੌਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ ਸਮੇਤ ਹੋਰਨਾਂ ਦੀ ਰਿਹਾਈ ਲਈ ਕੁਝ ਏਜੰਸੀ ਅਧਿਕਾਰੀਆਂ, ਜਿਨ੍ਹਾਂ ਵਿੱਚ ਮੁੰਬਈ ਦੇ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਦਾ ਵੀ ਨਾਮ ਸ਼ਾਮਲ ਹੈ, ਵੱਲੋਂ ਕਥਿਤ 25 ਕਰੋੜ ਰੁਪੲੇ ਦੀ ਵੱਢੀ ਮੰਗੇ ਜਾਣ ਦੇ ਦਾਅਵੇ ਦੀ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ ਹਨ। ਕਰੂਜ਼ ਡਰੱਗ ਕੇਸ ਵਿੱਚ ਗਵਾਹ ਪ੍ਰਭਾਕਰ ਸੇਲ ਨੇ ਐੱਨਸੀਬੀ ਅਧਿਕਾਰੀਆਂ ਵੱਲੋਂ ਕਥਿਤ ਵੱਢੀ ਮੰਗੇ ਜਾਣ ਦਾ ਦਾਅਵਾ ਕੀਤਾ ਸੀ। ਵਿਜੀਲੈਂਸ ਜਾਂਚ ਐੱਨਸੀਬੀ ਦੇ ਉੱਤਰੀ ਖੇਤਰ ਲਈ ਡਿਪਟੀ ਡਾਇਰੈਕਟਰ ਜਨਰਲ ਗਿਆਨੇਸ਼ਵਰ ਸਿੰਘ ਵੱਲੋਂ ਕੀਤੀ ਜਾਵੇਗੀ। ਵੱਢੀ ਮੰਗੇ ਜਾਣ ਦਾ ਦਾਅਵਾ ਕਰਨ ਵਾਲਾ ਪ੍ਰਭਾਕਰ ਸੇਲ ਇਸ ਕੇਸ ਵਿੱਚ ਇਕ ਹੋਰ ਗਵਾਹ ਕੇ.ਪੀ.ਗੋਸਾਵੀ ਦਾ ਅੰਗਰੱਖਿਅਕ ਦੱਸਿਆ ਜਾਂਦਾ ਹੈ। ਗੋਸਾਵੀ 3 ਅਕਤੂਬਰ ਨੂੰ ਮਾਰੇ ਛਾਪਿਆਂ ਮਗਰੋਂ ਫ਼ਰਾਰ ਹੋ ਗਿਆ ਸੀ। ਸੇਲ ਨੇ ਦਾਅਵਾ ਕੀਤਾ ਸੀ ਕਿ ਉਸ ਨੇ ਗੋਸਾਵੀ ਨੂੰ ਸ਼ਾਹਰੁਖ ਦੇ ਮੈਨੇਜਰ ਨਾਲ ਮਿਲਦਿਆਂ ਵੇਖਿਆ ਸੀ ਤੇ ਛਾਪੇਮਾਰੀ ਮਗਰੋਂ ਵਾਨਖੇੜੇ ਦੀ ਹਾਜ਼ਰੀ ਵਿੱਚ ਮੈਨੇਜਰ ਨੂੰ 9-10 ਬਲੈਂਕ ਚੈੱਕ ਸਾਈਨ ਕਰਨ ਲਈ ਕਿਹਾ ਸੀ। ਉਧਰ ਗਿਆਨੇਸ਼ਵਰ ਸਿੰਘ ਨੇ ਕਿਹਾ ਕਿ ਉਹ ਪੇਸ਼ੇਵਰ ਸੰਸਥਾ ਹਨ ਤੇ ਉਹ ਆਪਣੇ ਹੀ ਸਟਾਫ਼ ਖਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਤਿਆਰ ਹਨ ਤੇ ਜਾਂਚ ਪੂਰੀ ਤਰ੍ਹਾਂ ਪਾਰਦਰਸ਼ੀ ਤੇ ਨਿਰਪੱਖ ਹੋਵੇਗੀ। -ਪੀਟੀਆਈ

ਕਰੂਜ਼ ਡਰੱਗਜ਼ ਕੇਸ ਦੀ ਜਾਂਚ ਕਰ ਰਹੇ ਐੱਨਸੀਬੀ ਅਧਿਕਾਰੀ ਸਮੀਰ ਵਾਨਖੇੜੇ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All