ਨਵੀਂ ਦਿੱਲੀ, 15 ਜੁਲਾਈ
ਨੈਸ਼ਨਲ ਟੈਸਟਿੰਗ ਏਜੰਸੀ ਨੇ ਅੱਜ ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ-ਅੰਡਰ ਗ੍ਰੈਜੂਏਟ (ਸੀਯੂਈਟੀ-ਯੂਜੀ) ਦੇ ਨਤੀਜੇ ਐਲਾਨ ਦਿੱਤੇ ਹਨ ਜਿਸ ਵਿਚੋਂ 22,000 ਤੋਂ ਵੱਧ ਉਮੀਦਵਾਰਾਂ ਨੇ 100 ਪਰਸੈਂਟਾਈਲ ਹਾਸਲ ਕੀਤੇ ਹਨ। ਇਸ ਪ੍ਰੀਖਿਆ ਵਿਚ ਵਿਦਿਆਰਥੀਆਂ ਨੇ ਸਭ ਤੋਂ ਵੱਧ ਅੰਕ ਅੰਗਰੇਜ਼ੀ, ਜੀਵ ਵਿਗਿਆਨ ਅਤੇ ਅਰਥ ਸ਼ਾਸਤਰ ਵਿੱਚ ਹਾਸਲ ਕੀਤੇ ਹਨ। ਜ਼ਿਕਰਯੋਗ ਹੈ ਕਿ ਇਸ ਦਾਖਲਾ ਪ੍ਰੀਖਿਆ ਦੇ ਦੂਜੇ ਭਾਗ ਲਈ 11.11 ਲੱਖ ਤੋਂ ਵੱਧ ਉਮੀਦਵਾਰਾਂ ਨੇ ਹਿੱਸਾ ਲਿਆ ਸੀ।