ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਾਈਬਰ ਧੋਖਾਧੜੀ ਮਾਮਲਾ: ਈਡੀ ਵੱਲੋਂ ਦਿੱਲੀ-ਐਨਸੀਆਰ ਅਤੇ ਦੇਹਰਾਦੂਨ ’ਚ 11 ਥਾਵਾਂ ’ਤੇ ਛਾਪੇ

  ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ 260 ਕਰੋੜ ਰੁਪਏ ਦੇ ਗੈਰ-ਕਾਨੂੰਨੀ ਕ੍ਰਿਪਟੋਕਰੰਸੀ ਲੈਣ-ਦੇਣ ਅਤੇ ਅੰਤਰਰਾਸ਼ਟਰੀ ਮਨੀ ਲਾਂਡਰਿੰਗ ਨਾਲ ਜੁੜੇ ਇੱਕ ਵੱਡੇ ਗਲੋਬਲ ਸਾਈਬਰ ਧੋਖਾਧੜੀ ਮਾਮਲੇ ਦੇ ਸਬੰਧ ਵਿੱਚ ਦਿੱਲੀ, ਨੋਇਡਾ, ਗੁਰੂਗ੍ਰਾਮ ਅਤੇ ਦੇਹਰਾਦੂਨ ਵਿੱਚ 11 ਥਾਵਾਂ ’ਤੇ ਤਲਾਸ਼ੀ ਮੁਹਿੰਮ...
Advertisement

 

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ 260 ਕਰੋੜ ਰੁਪਏ ਦੇ ਗੈਰ-ਕਾਨੂੰਨੀ ਕ੍ਰਿਪਟੋਕਰੰਸੀ ਲੈਣ-ਦੇਣ ਅਤੇ ਅੰਤਰਰਾਸ਼ਟਰੀ ਮਨੀ ਲਾਂਡਰਿੰਗ ਨਾਲ ਜੁੜੇ ਇੱਕ ਵੱਡੇ ਗਲੋਬਲ ਸਾਈਬਰ ਧੋਖਾਧੜੀ ਮਾਮਲੇ ਦੇ ਸਬੰਧ ਵਿੱਚ ਦਿੱਲੀ, ਨੋਇਡਾ, ਗੁਰੂਗ੍ਰਾਮ ਅਤੇ ਦੇਹਰਾਦੂਨ ਵਿੱਚ 11 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ।

Advertisement

ਇਹ ਜਾਂਚ ਜੋ ਮਨੀ ਲਾਂਡਰਿੰਗ ਰੋਕੂ ਐਕਟ (PMLA) ਦੀਆਂ ਧਾਰਾਵਾਂ ਤਹਿਤ ਸ਼ੁਰੂ ਕੀਤੀ ਗਈ ਹੈ, ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਦਿੱਲੀ ਪੁਲੀਸ ਵੱਲੋਂ ਦਰਜ ਕੀਤੀਆਂ ਗਈਆਂ ਪਹਿਲੀਆਂ ਐੱਫਆਈਆਰ’ਜ਼ ’ਤੇ ਅਧਾਰਤ ਹੈ। ਅਧਿਕਾਰੀਆਂ ਨੇ ਦੱਸਿਆ ਕਿ ਧੋਖੇਬਾਜ਼ਾਂ ਨੇ ਪੁਲੀਸ ਅਧਿਕਾਰੀਆਂ ਜਾਂ ਹੋਰ ਕਾਨੂੰਨ ਲਾਗੂ ਕਰਨ ਵਾਲੇ ਕਰਮਚਾਰੀਆਂ ਵਜੋਂ ਪੇਸ਼ ਆ ਕੇ ਭਾਰਤੀ ਅਤੇ ਵਿਦੇਸ਼ੀ ਨਾਗਰਿਕਾਂ ਦੋਵਾਂ ਨੂੰ ਨਿਸ਼ਾਨਾ ਬਣਾਇਆ।

ਅਧਿਕਾਰੀਆਂ ਨੇ ਕਿਹਾ, ‘‘ਪੀੜਤਾਂ ਨੂੰ ਗ੍ਰਿਫ਼ਤਾਰੀ ਦੀ ਧਮਕੀ ਦਿੱਤੀ ਜਾਂਦੀ ਸੀ ਅਤੇ ਆਪਣਾ ਪੈਸਾ ਟ੍ਰਾਂਸਫਰ ਕਰਨ ਲਈ ਮਜਬੂਰ ਕੀਤਾ ਜਾਂਦਾ ਸੀ।’’ ਉਨ੍ਹਾਂ ਕਿਹਾ ਕਿ ਕਈ ਮਾਮਲਿਆਂ ਵਿੱਚ ਦੋਸ਼ੀਆਂ ਨੇ ਮਾਈਕ੍ਰੋਸਾਫਟ ਅਤੇ ਐਮਾਜ਼ਾਨ ਵਰਗੀਆਂ ਕੰਪਨੀਆਂ ਦੇ ਤਕਨੀਕੀ ਸਹਾਇਤਾ ਏਜੰਟ ਬਣ ਕੇ ਵੀ ਲੋਕਾਂ ਨੂੰ ਧੋਖਾ ਦਿੱਤਾ ਅਤੇ ਉਨ੍ਹਾਂ ਦੇ ਪੈਸਿਆਂ ਤੱਕ ਪਹੁੰਚ ਹਾਸਲ ਕੀਤੀ।

ਅਧਿਕਾਰੀਆਂ ਅਨੁਸਾਰ ਇਸ ਨਜਾਇਜ਼ ਕਮਾਈ ਨੂੰ ਕਥਿਤ ਤੌਰ ’ਤੇ ਕ੍ਰਿਪਟੋਕਰੰਸੀ, ਮੁੱਖ ਤੌਰ 'ਤੇ ਬਿਟਕੁਆਇਨ, ਵਿੱਚ ਬਦਲਿਆ ਗਿਆ ਅਤੇ ਫਿਰ ਵੱਖ-ਵੱਖ ਦੋਸ਼ੀਆਂ ਨੂੰ ਟ੍ਰਾਂਸਫਰ ਕੀਤਾ ਗਿਆ। ਈਡੀ ਦੀ ਜਾਂਚ ਵਿੱਚ ਹੁਣ ਤੱਕ ਸਾਹਮਣੇ ਆਇਆ ਹੈ ਕਿ ਦੋਸ਼ੀਆਂ ਨੇ ਬਿਟਕੁਆਇਨ ਦੇ ਰੂਪ ਵਿੱਚ 260 ਕਰੋੜ ਰੁਪਏ ਤੋਂ ਵੱਧ ਇਕੱਠੇ ਕੀਤੇ ਸਨ, ਜਿਨ੍ਹਾਂ ਨੂੰ ਕਈ ਕ੍ਰਿਪਟੋ ਵਾਲੇਟ ਵਿੱਚ ਸਟੋਰ ਕੀਤਾ ਗਿਆ ਸੀ।

ਇਸ ਘਟਨਾਕ੍ਰਮ ਤੋਂ ਜਾਣੂ ਅਧਿਕਾਰੀਆਂ ਨੇ ਏਐਨਆਈ ਨੂੰ ਦੱਸਿਆ, ‘‘ਇਨ੍ਹਾਂ ਡਿਜੀਟਲ ਸੰਪਤੀਆਂ ਨੂੰ ਬਾਅਦ ਵਿੱਚ ਯੂਐਸਡੀਟੀ (USDTs - ਟੈਥਰ) ਵਿੱਚ ਬਦਲ ਕੇ ਨਕਦ ਵਿੱਚ ਤਬਦੀਲ ਕੀਤਾ ਗਿਆ ਅਤੇ ਸੰਯੁਕਤ ਅਰਬ ਅਮੀਰਾਤ (UAE) ਵਿੱਚ ਸਥਿਤ ਹਵਾਲਾ ਆਪਰੇਟਰਾਂ ਅਤੇ ਵਿਅਕਤੀਆਂ ਦੇ ਇੱਕ ਨੈੱਟਵਰਕ ਰਾਹੀਂ ਭੇਜਿਆ ਗਿਆ।’’ ਹੋਰ ਲਾਭਪਾਤਰੀਆਂ ਦਾ ਪਤਾ ਲਗਾਉਣ ਅਤੇ ਅਪਰਾਧ ਦੀ ਕਮਾਈ ਨੂੰ ਬਰਾਮਦ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

Advertisement