ਲਖਨਊ: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਚਿਨਹਟ ਖੇਤਰ ਵਿੱਚ ਅੱਜ ਇਕ ਆਕਸੀਜਨ ਰੀਫਿਲਿੰਗ ਪਲਾਂਟ ਵਿੱਚ ਸਿਲੰਡਰ ਭਰਦਿਆਂ ਹੋਏ ਧਮਾਕੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਤੇ ਪੰਜ ਹੋਰ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ’ਚੋਂ ਦੋ ਦੀ ਹਾਲਤ ਨਾਜ਼ੁਕ ਹੈ, ਜਿਸ ਕਰਕੇ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਹਾਦਸੇ ’ਤੇ ਦੁੱਖ਼ ਦਾ ਇਜ਼ਹਾਰ ਕਰਦਿਆਂ ਜਾਂਚ ਦੇ ਹੁਕਮ ਦਿੱਤੇ ਹਨ। -ਪੀਟੀਆਈ