ਮੁੰਬਈ, 29 ਅਗਸਤ
ਮੁੰਬਈ ਦੀ ਧਾਰਾਵੀ ਬਸਤੀ ਵਿੱਚ ਐਲਪੀਜੀ ਸਿਲੰਡਰ ਫਟਨ ਨਾਲ ਝੁੱਗੀ ਨੂੰ ਅੱਗ ਲੱਗ ਗਈ, ਜਿਸ ਵਿੱਚ 17 ਜਣੇ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਪੰਜ ਦੀ ਹਾਲਤ ਗੰਭੀਰ ਬਣੀ ਹੋਈ ਹੈ। ਫਾਇਰ ਬ੍ਰਿਗੇਡ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਵਾਲਿਆਂ ਵਿੱਚ ਅੱਠ ਸਾਲ ਦਾ ਬੱਚਾ ਵੀ ਹੈ। ਉਨ੍ਹਾਂ ਦੱਸਿਆ ਕਿ ਇਹ ਘਟਨਾ ਦੁਪਹਿਰ ਸਮੇਂ ਸ਼ਾਹੂ ਨਗਰ ਇਲਾਕੇ ਵਿੱਚ ਵਾਪਰੀ। ਉਨ੍ਹਾਂ ਨੂੰ ਨੇੜੇ ਦੇ ਹੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 12 ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। –ਪੀਟੀਆਈ