ਧਰਮਸ਼ਾਲਾ, 11 ਨਵੰਬਰ
ਭਾਜਪਾ ਦੇ ਬਜ਼ੁਰਗ ਆਗੂ ਸ਼ਾਂਤਾ ਕੁਮਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿੱਚ ਤਿੱਬਤੀ ਰੂਹਾਨੀ ਆਗੂ ਦਲਾਈ ਲਾਮਾ ਨੂੰ ਭਾਰਤ ਰਤਨ ਦੇਣ ਦੀ ਗੁਜ਼ਾਰਿਸ਼ ਕੀਤੀ ਹੈ। ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੇ ਪੱਤਰ ਵਿੱਚ ਤਿੱਬਤ ਦਾ ਮੁੱਦਾ ਸੰਯੁਕਤ ਰਾਸ਼ਟਰ ਵਿੱਚ ਚੁੱਕਣ ਦੀ ਵੀ ਵਕਾਲਤ ਕੀਤੀ ਹੈ। -ਪੀਟੀਆਈ